Homeਦੇਸ਼ਬੰਗਾਲ 'ਚ 252 ਮਦਰੱਸੇ ਬੰਦ ਕਰਨ ਦਾ ਹੁਕਮ

ਬੰਗਾਲ ‘ਚ 252 ਮਦਰੱਸੇ ਬੰਦ ਕਰਨ ਦਾ ਹੁਕਮ

ਕੋਲਕਾਤਾ: ਪੱਛਮੀ ਬੰਗਾਲ ਸਰਕਾਰ ਨੇ ਰਾਜ ਵਿੱਚ 252 ਮਦਰੱਸਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕਰੀਬ 100 ਹੋਰ ਮਦਰੱਸਿਆਂ ਨੂੰ ਕਾਰਨ ਦੱਸੋ ਨੋਟਿਸ ਭੇਜੇ ਗਏ ਹਨ। ਇਹ ਕਾਰਵਾਈ ਰਾਜ ਪੱਧਰੀ ਜਾਂਚ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਕਈ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ, ਮਨਜ਼ੂਰੀ ਅਤੇ ਪ੍ਰਸ਼ਾਸਨਿਕ ਨਿਯਮਾਂ ਨਾਲ ਜੁੜੀਆਂ ਕਮੀਆਂ ਸਾਹਮਣੇ ਆਉਣ ਦੀ ਗੱਲ ਕਹੀ ਗਈ ਹੈ।

ਘੱਟ ਗਿਣਤੀ ਮਾਮਲੇ ਅਤੇ ਮਦਰੱਸਾ ਸਿੱਖਿਆ ਵਿਭਾਗ ਵੱਲੋਂ ਕੀਤੀ ਗਈ ਜਾਂਚ ਵਿੱਚ ਕੁਝ ਮਦਰੱਸਿਆਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਪਾਈ ਗਈ। ਰਿਪੋਰਟਾਂ ਮੁਤਾਬਕ ਕੁਝ ਸੰਸਥਾਵਾਂ ਵਿੱਚ ਕਲਾਸਰੂਮ ਦੀ ਕਮੀ, ਨਿਰਧਾਰਤ ਪਾਠਕ੍ਰਮ ਤੋਂ ਹਟਣਾ ਅਤੇ ਪ੍ਰਸ਼ਾਸਨਿਕ ਮਾਪਦੰਡਾਂ ਦੀ ਪਾਲਣਾ ਨਾ ਕਰਨ ਵਰਗੀਆਂ ਗੱਲਾਂ ਵੀ ਸਾਹਮਣੇ ਆਈਆਂ ਹਨ।

ਸੂਬੇ ਦੇ ਘੱਟ ਗਿਣਤੀ ਮਾਮਲੇ ਅਤੇ ਮਦਰੱਸਾ ਸਿੱਖਿਆ ਮੰਤਰੀ ਖੁਦੀਰਾਮ ਟੁਡੂ ਨੇ ਕਿਹਾ ਹੈ ਕਿ ਜਿਹੜੇ ਮਦਰੱਸੇ ਲੋੜੀਂਦੀਆਂ ਮਨਜ਼ੂਰੀਆਂ ਅਤੇ ਨਿਯਮ ਪੂਰੇ ਕਰਦੇ ਹਨ, ਉਹ ਆਪਣਾ ਕੰਮ ਜਾਰੀ ਰੱਖ ਸਕਦੇ ਹਨ। ਦੂਜੇ ਪਾਸੇ, ਜਿਨ੍ਹਾਂ ਕਰੀਬ 100 ਸੰਸਥਾਵਾਂ ਨੂੰ ਕਾਰਨ ਦੱਸੋ ਨੋਟਿਸ ਦਿੱਤੇ ਗਏ ਹਨ, ਉਨ੍ਹਾਂ ਦੇ ਜਵਾਬਾਂ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਰਿਪੋਰਟਾਂ ਅਨੁਸਾਰ ਰਾਜ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਮਦਰੱਸਿਆਂ ਦੀ ਵੀ ਪਛਾਣ ਹੋਈ ਹੈ ਜਿਨ੍ਹਾਂ ਕੋਲ ਨਿਰਧਾਰਤ ਰਜਿਸਟ੍ਰੇਸ਼ਨ ਜਾਂ ਮਨਜ਼ੂਰੀ ਨਹੀਂ ਹੈ। ਸਰਕਾਰ ਵੱਲੋਂ ਇਸ ਪੂਰੀ ਪ੍ਰਕਿਰਿਆ ਨੂੰ ਸਿੱਖਿਆ ਸੰਸਥਾਵਾਂ ਵਿੱਚ ਨਿਯਮਾਂ ਅਤੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਨਾਲ ਜੋੜਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments