ਪੰਜਾਬ : ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਬਾਰੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਕੁਝ ਦਿਨ ਪਹਿਲਾਂ ਜੂਨ ਦੇ ਸ਼ੁਰੂ ਵਿਚ ਡੈਮ ਵਿਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਸੀ ਪਰ ਹੁਣ ਸਥਿਤੀ ਕਾਬੂ ਵਿਚ ਆ ਗਈ ਹੈ।
ਜਾਣਕਾਰੀ ਅਨੁਸਾਰ 13 ਜੂਨ ਨੂੰ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦਾ ਪੱਧਰ 1575.80 ਫੁੱਟ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਚਿੰਤਤ ਹੋ ਗਿਆ ਸੀ। ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਤੁਰੰਤ ਡੈਮ ਤੋਂ ਲਗਾਤਾਰ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਸਮੇਂ ਸਿਰ ਪਾਣੀ ਦੇ ਪ੍ਰਬੰਧ ਅਤੇ ਗੁਆਂਢੀ ਰਾਜਾਂ ਨੂੰ ਵੱਧ ਤੋਂ ਵੱਧ ਪਾਣੀ ਮੁਹੱਈਆ ਕਰਵਾਉਣ ਕਾਰਨ ਸਥਿਤੀ ਹੁਣ ਕਾਬੂ ਹੇਠ ਆ ਗਈ ਹੈ। ਬੋਰਡ ਦੇ ਅਧਿਕਾਰਤ ਸੂਤਰਾਂ ਅਨੁਸਾਰ ਹੁਣ ਪਾਣੀ ਦਾ ਪੱਧਰ ਕਾਬੂ ਹੇਠ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਬੋਰਡ ਵੱਲੋਂ ਡੈਮ ਦੇ ਪਾਣੀ ਦੇ ਪੱਧਰ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
