Home ਪੰਜਾਬ ਤੜਕਸਾਰ ਟੁੱਟਿਆ ਭਾਖੜਾ ਨਹਿਰ ਦਾ ਪੁਲ, ਇੱਕ ਟਰੱਕ ਨੂੰ ਲੱਗੀ ਭਿਆਨਕ ਅੱਗ

ਤੜਕਸਾਰ ਟੁੱਟਿਆ ਭਾਖੜਾ ਨਹਿਰ ਦਾ ਪੁਲ, ਇੱਕ ਟਰੱਕ ਨੂੰ ਲੱਗੀ ਭਿਆਨਕ ਅੱਗ

0

ਪਟਿਆਲਾ: ਪਟਿਆਲਾ-ਸੰਗਰੂਰ ਬਾਈਪਾਸ ‘ਤੇ ਅੱਜ ਤੜਕਸਾਰ ਇੱਕ ਵੱਡਾ ਹਾਦਸਾ ਵਾਪਰ ਗਿਆ। ਪਿੰਡ ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਅਚਾਨਕ ਟੁੱਟ ਗਿਆ, ਜਿਸ ਕਾਰਨ ਉੱਥੋਂ ਲੰਘ ਰਹੇ ਦੋ ਟਰੱਕ ਪੁਲ ਦੇ ਟੁੱਟੇ ਹਿੱਸੇ ਵਿੱਚ ਧੱਸ ਗਏ। ਇਸ ਦੌਰਾਨ ਇੱਕ ਟਰੱਕ ਨੂੰ ਅੱਗ ਲੱਗਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਸਥਾਨਕ ਲੋਕਾਂ ਦੀ ਭਾਰੀ ਭੀੜ ਵੀ ਇਕੱਠੀ ਹੋ ਗਈ।

ਉੱਧਰ, ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਪੁਲ ਟੁੱਟਣ ਕਾਰਨ ਪਟਿਆਲਾ-ਸੰਗਰੂਰ ਬਾਈਪਾਸ ‘ਤੇ ਆਵਾਜਾਈ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ ਅਤੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਜਾਣਾ ਪੈ ਸਕਦਾ ਹੈ।

ਫਿਲਹਾਲ ਪੁਲ ਟੁੱਟਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ਵਿੱਚ ਕਿਸੇ ਦੀ ਮੌਤ ਜਾਂ ਜ਼ਖ਼ਮੀ ਹੋਣ ਬਾਰੇ ਵੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ।

NO COMMENTS

LEAVE A REPLY

Please enter your comment!
Please enter your name here

Exit mobile version