Homeਹਰਿਆਣਾਭਾਰਤੀ ਜਨਤਾ ਪਾਰਟੀ ਨੇ ਆਪਣੇ ਤੀਜੇ ਕਾਰਜਕਾਲ ਦੀ ਪਹਿਲੀ ਵਰ੍ਹੇਗੰਢ 'ਤੇ ਕੀਤੇ...

ਭਾਰਤੀ ਜਨਤਾ ਪਾਰਟੀ ਨੇ ਆਪਣੇ ਤੀਜੇ ਕਾਰਜਕਾਲ ਦੀ ਪਹਿਲੀ ਵਰ੍ਹੇਗੰਢ ‘ਤੇ ਕੀਤੇ ਵੱਡੇ ਐਲਾਨ

ਚੰਡੀਗੜ੍ਹ : ਬੀਤੇ ਦਿਨ ਯਾਨੀ, 17 ਅਕਤੂਬਰ ਨੂੰ, ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੇ ਆਪਣੇ ਤੀਜੇ ਕਾਰਜਕਾਲ ਦੀ ਪਹਿਲੀ ਵਰ੍ਹੇਗੰਢ ਮਨਾਈ। ਇਸ ਮੌਕੇ ‘ਤੇ ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਰਾਜ ਪੱਧਰੀ ਸਮਾਗਮ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸੀ.ਐਮ. ਨਾਇਬ ਸੈਣੀ ਨੇ ਸਰਕਾਰ ਦਾ 1 ਸਾਲ ਦਾ ਲੇਖਾ-ਜੋਖਾ ਪੇਸ਼ ਕੀਤਾ।

ਬੁਢਾਪਾ ਪੈਨਸ਼ਨ ਵਿੱਚ ਵਾਧੇ ਦਾ ਤੋਹਫ਼ਾ

ਹਰਿਆਣਾ ਸਰਕਾਰ ਨੇ ਦੀਵਾਲੀ ਦੇ ਸ਼ੁਭ ਮੌਕੇ ‘ਤੇ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿੱਚ 200 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੈਨਸ਼ਨ ਹੁਣ ₹3,000 ਤੋਂ ਵਧਾ ਕੇ ₹3,200 ਪ੍ਰਤੀ ਮਹੀਨਾ ਕੀਤੀ ਜਾਵੇਗੀ। ਇਹ 1 ਨਵੰਬਰ ਤੋਂ ਲਾਗੂ ਹੋਵੇਗੀ  ਅਤੇ ਹੋਰ ਵਧੀ ਪੈਨਸ਼ਨ ਦਸੰਬਰ ਮਹੀਨੇ ਤੋਂ ਮਿਲਣ ਲੱਗ ਜਾਵੇਗੀ। ਇਹ ਐਲਾਨ ਬੀਤੇ ਦਿਨ ਭਾਜਪਾ ਸਰਕਾਰ ਦੇ ਤੀਜੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਸੀਐਮ ਨਾਇਬ ਸਿੰਘ ਸੈਣੀ ਨੇ ਕੀਤਾ। ਲਗਭਗ 34 ਲੱਖ 56 ਹਜ਼ਾਰ 125 ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ।

ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਕੀਤੇ ਜਾਰੀ

ਸੀ.ਐਮ. ਨਾਇਬ ਸੈਣੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਸਟੈਂਪ ਡਿਊਟੀ ਅਤੇ ਬਿਜਲੀ ਖਪਤ ‘ਤੇ ਪੰਚਾਇਤ ਸੈੱਸ ਦੀ 1,044.57 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। 322 ਪਿੰਡਾਂ ਵਿੱਚ ਫਿਰਨੀਆਂ ਬਣਾਉਣ ਲਈ 169 ਕਰੋੜ ਦਿੱਤੇ ਗਏ ਹਨ। ਸ਼ਹਿਰੀ ਸੰਸਥਾਵਾਂ ਵਿੱਚ ਵਿਕਾਸ ਕਾਰਜਾਂ ਲਈ 1,483.77 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਹੋਵੇ ਜਾਂ ਸ਼ਹਿਰ, ਵਿਕਾਸ ਕਾਰਜਾਂ ਲਈ ਧਨ ਦੀ ਘਾਟ ਆੜ ਨਹੀਂ ਆਉਣ ਦਿੱਤੀ ਜਾਵੇਗੀ।

ਗਰੀਬ ਪਰਿਵਾਰਾਂ ਨੂੰ ਵੰਡੇ ਗਏ ਪਲਾਟ

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ 8547 ਲੋਕਾਂ ਨੂੰ ਪਲਾਟ ਅਲਾਟਮੈਂਟ ਦੇ ਸਰਟੀਫਿਕੇਟ ਦਿੱਤੇ। ਮੁੱਖ ਮੰਤਰੀ ਪੇਂਡੂ ਆਵਾਸ ਯੋਜਨਾ ਦੇ ਦੂਜੇ ਪੜਾਅ ਦੇ ਤਹਿਤ 141 ਪਿੰਡਾਂ, 2 ਮਹਾਂਗ੍ਰਾਮ ਪੰਚਾਇਤਾਂ ਵਿੱਚ 8,029 ਲੋਕਾਂ ਨੂੰ 100 ਵਰਗ ਗਜ਼ ਦੇ ਪਲਾਟ ਦਿੱਤੇ ਹਨ। ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਦੂਜੇ ਪੜਾਅ ਵਿੱਚ ਪਿੰਜੌਰ ਵਿੱਚ 518 ਲੋਕਾਂ ਨੂੰ 30 ਵਰਗ ਗਜ਼ ਦੇ ਪਲਾਟ ਅਲਾਟ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments