HomePunjabਪੰਜਾਬ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਖ਼ਿਲਾਫ਼ ਵੱਡੀ ਕਾਰਵਾਈ

ਮਾਨਸਾ : ਪੰਜਾਬ ਸਰਕਾਰ (Punjab government) ਨੇ ਜੇਲ੍ਹ ਵਿੱਚ ਕੈਦੀਆਂ ਨੂੰ ਐਸ਼ੋ-ਆਰਾਮ ਦੀ ਜ਼ਿੰਦਗੀ ਦੇਣ ਵਾਲੇ ਜੇਲ੍ਹ ਸੁਪਰਡੈਂਟ (jail superintendent) ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਹਲਚਲ ਮਚ ਗਈ ਹੈ। ਮਾਮਲਾ ਮਾਨਸਾ ਜੇਲ੍ਹ ਦਾ ਹੈ, ਜਿੱਥੇ ਗੁਪਤ ਸੂਚਨਾ ਮਿਲੀ ਸੀ ਕਿ ਜੇਲ੍ਹ ਸੁਪਰਡੈਂਟ ਪੈਸਿਆਂ ਲਈ ਕੈਦੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫ਼ੋਨ ਵਰਗੀਆਂ ਸਹੂਲਤਾਂ ਪ੍ਰਦਾਨ ਕਰਦਾ ਹੈ।

ਦੱਸ ਦੇਈਏ ਕਿ ਜ਼ਿਲ੍ਹੇ ਦੇ ਪਿੰਡ ਹੀਰਕੇ ਦਾ ਰਹਿਣ ਵਾਲਾ ਸੁਭਾਸ਼ ਕੁਮਾਰ ਨਾਂ ਦਾ ਵਿਅਕਤੀ ਇਸ ਜੇਲ੍ਹ ਵਿੱਚ ਰਿਮਾਂਡ ਵਜੋਂ ਬੰਦ ਸੀ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਾਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤ ਤੋਂ ਬਾਅਦ, ਉਕਤ ਸੁਪਰਡੈਂਟ ਨੂੰ ਜਾਂਚ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments