HomePunjabਢਿੱਲੋਂ ਭਰਾਵਾਂ ਦੇ ਮਾਮਲੇ 'ਚ ਥਾਣੇਦਾਰ ਨਵਦੀਪ ਸਿੰਘ ਖ਼ਿਲਾਫ਼ ਵੱਡੀ ਕਾਰਵਾਈ

ਢਿੱਲੋਂ ਭਰਾਵਾਂ ਦੇ ਮਾਮਲੇ ‘ਚ ਥਾਣੇਦਾਰ ਨਵਦੀਪ ਸਿੰਘ ਖ਼ਿਲਾਫ਼ ਵੱਡੀ ਕਾਰਵਾਈ

ਸੁਲਤਾਨਪੁਰ ਲੋਧੀ: ਦੋ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ (Punjab government) ਨੇ ਵੱਡੀ ਕਾਰਵਾਈ ਕੀਤੀ ਹੈ। ਖ਼ੁਦਕੁਸ਼ੀ ਮਾਮਲੇ ਦੇ ਮੁਲਜ਼ਮ ਥਾਣੇਦਾਰ ਨਵਦੀਪ ਸਿੰਘ (Thanedar Navdeep Singh) ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਰਿਵਾਰ ਨੇ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਧਮਕੀ ਦਿੱਤੀ ਸੀ ਪਰ ਹੁਣ ਥਾਣੇਦਾਰ ‘ਤੇ ਕਾਰਵਾਈ ਤੋਂ ਬਾਅਦ ਪਰਿਵਾਰ ਨੇ ਮੁੱਖ ਮੰਤਰੀ ਹਾਊਸ ਦੇ ਘਿਰਾਓ ਦਾ ਸੱਦਾ ਵਾਪਸ ਲੈ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਬਾਅਦ ਜਸ਼ਨਵੀਰ ਦਾ ਅੰਤਿਮ ਸਸਕਾਰ ਅੱਜ ਥੋੜ੍ਹੇ ਸਮੇਂ ਵਿੱਚ ਹੀ ਪਰਿਵਾਰ ਵੱਲੋਂ ਜਲੰਧਰ ਵਿੱਚ ਕੀਤਾ ਜਾਵੇਗਾ। ਦੱਸ ਦੇਈਏ ਕਿ ਵੱਡਾ ਭਰਾ ਮਾਨਵਦੀਪ ਢਿੱਲੋਂ ਅਜੇ ਤੱਕ ਲਾਪਤਾ ਹੈ। ਬਿਆਸ ਦਰਿਆ ਦੀ ਤਲਾਸ਼ੀ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੇ ਦੋ ਭਰਾਵਾਂ ਨੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ, ਜਿਸ ਲਈ ਥਾਣਾ ਮੁਖੀ ਨਵਦੀਪ ਸਿੰਘ, ਮਹਿਲਾ ਪੁਲਿਸ ਮੁਲਾਜ਼ਮ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਕਾਰਨ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਉਹ ਜਸ਼ਨਵੀਰ ਢਿੱਲੋਂ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

ਉਪਰੋਕਤ ਦੋਸ਼ੀਆਂ ‘ਤੇ ਦੋਵਾਂ ਭਰਾਵਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਗਾਲੀ-ਗਲੋਚ ਕਰਨ ਦੇ ਦੋਸ਼ ਸਨ। ਇੱਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਉਕਤ ਥਾਣੇਦਾਰ ਨਵਦੀਪ ਸਿੰਘ ਪਹਿਲਾਂ ਵੀ ਚਰਚਾ ਵਿੱਚ ਰਿਹਾ ਹੈ। ਜਦੋਂ ਨਵਦੀਪ ਸਿੰਘ ਫਗਵਾੜਾ ‘ਚ ਤਾਇਨਾਤ ਸੀ ਤਾਂ ਉਸ ਨੇ ਫਿਲਮੀ ਅੰਦਾਜ਼ ‘ਚ ਸਬਜ਼ੀ ਵੇਚਣ ਵਾਲੇ ਨੂੰ ਸੁੱਟਿਆ ਸੀ। ਉਸ ਸਮੇਂ ਇੰਸਪੈਕਟਰ ਨਵਦੀਪ ਸਿੰਘ ਖ਼ਿਲਾਫ਼ ਵੀ ਲੋੜੀਂਦੀ ਕਾਰਵਾਈ ਕੀਤੀ ਗਈ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments