HomePunjabਨਵਜੋਤ ਸਿੱਧੂ ਦੇ ਕਰੀਬੀਆਂ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਵੱਡੀ ਕਾਰਵਾਈ

ਨਵਜੋਤ ਸਿੱਧੂ ਦੇ ਕਰੀਬੀਆਂ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਵੱਡੀ ਕਾਰਵਾਈ

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਦੇ ਕਰੀਬੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਮਿਲੀ ਖ਼ਬਰ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਦੇ ਨਿਰਦੇਸ਼ਾਂ ‘ਤੇ ਸਿੱਧੂ ਦੇ ਕਰੀਬੀ ਦੋਵੇਂ ਪਿਓ-ਪੁੱਤ ਮਹੇਸ਼ ਇੰਦਰ ਸਿੰਘ (Mahesh Inder Singh) ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਧਰਮਪਾਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ, ਨਾਲ ਹੀ ਪਾਰਟੀ ਫਲੋਰ ਅਤੇ ਪੰਜਾਬ ਪ੍ਰਦੇਸ਼ ਦੇ ਡੈਲੀਗੇਟ ਤੋਂ ਵੀ ਹਟਾ ਦਿੱਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਕਾਂਗਰਸ ਵੱਲੋਂ ਇਹ ਕਾਰਵਾਈ ਨਵਜੋਤ ਸਿੱਧੂ ਦੀ ਮੋਗਾ ਰੈਲੀ ਨੂੰ ਲੈ ਕੇ ਕੀਤੀ ਗਈ ਹੈ।

PunjabKesari

ਵਰਨਣਯੋਗ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੀਆਂ ਦੋਵਾਂ ਪਾਰਟੀਆਂ ਨੂੰ ਹਾਈਕਮਾਂਡ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। 21 ਤਰੀਕ ਨੂੰ ਮੋਗਾ ਦੇ ਨਿੱਜੀ ਪੈਲੇਸ ‘ਚ ਸਿੱਧੂ ਵੱਲੋਂ ਕਾਂਗਰਸ ਦੀ ਰੈਲੀ ਕੀਤੀ ਗਈ ਸੀ, ਜਿਸ ‘ਚ ਮੋਗਾ ਹਲਕੇ ਦੀ ਇੰਚਾਰਜ ਮਾਲਵਿਕਾ ਸੂਦ ਨੇ ਇਤਰਾਜ਼ ਜਤਾਇਆ ਸੀ ਕਿ ਨਾ ਤਾਂ ਉਨ੍ਹਾਂ ਨੂੰ ਇਸ ਰੈਲੀ ‘ਚ ਬੁਲਾਇਆ ਗਿਆ ਸੀ ਅਤੇ ਨਾ ਹੀ ਹਾਈਕਮਾਂਡ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਸੀ। ਮਾਲਵਿਕਾ ਸੂਦ ਨੇ ਇਸ ਸਬੰਧੀ ਸ਼ਿਕਾਇਤ ਜਾਰੀ ਕੀਤੀ ਸੀ, ਜਿਸ ਦੇ ਆਧਾਰ ‘ਤੇ ਪਾਰਟੀ ਹਾਈਕਮਾਂਡ ਨੇ ਦੋਵਾਂ ਪਿਉ-ਪੁੱਤ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments