HomePunjabਗੋਗਾਮੇੜੀ ਕਤਲ ਕੇਸ 'ਚ ਰੋਪੜ ਪੁਲਿਸ ਵੱਲੋਂ ਵੱਡੀ ਕਾਰਵਾਈ

ਗੋਗਾਮੇੜੀ ਕਤਲ ਕੇਸ ‘ਚ ਰੋਪੜ ਪੁਲਿਸ ਵੱਲੋਂ ਵੱਡੀ ਕਾਰਵਾਈ

ਬਠਿੰਡਾ: ਰਾਜਸਥਾਨ (Rajasthan) ਦੇ ਜੈਪੁਰ (Jaipur) ਵਿੱਚ ਕਰਨੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ (Sukhdev Singh Gogamedi) ਦੇ ਕਤਲ ਮਾਮਲੇ ਵਿੱਚ ਰੋਪੜ ਪੁਲਿਸ ਨੇ ਗੈਂਗਸਟਰ ਸੰਪਤ ਨਹਿਰਾ (Gangster Sampat Nehra) ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੈ। ਗੈਂਗਸਟਰ ਸੰਪਤ ਨਹਿਰਾ ਨੂੰ ਲਾਰੈਂਸ ਬਿਸ਼ਨੋਈ ਦਾ ਸੱਜਾ ਹੱਥ ਕਿਹਾ ਜਾਂਦਾ ਹੈ। ਇਲਜ਼ਾਮ ਹੈ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਨਹਿਰਾ ਨੇ ਲਾਰੈਂਸ ਬਿਸ਼ਨੋਈ ਦੇ ਕਹਿਣ ’ਤੇ ਜੇਲ੍ਹ ਵਿੱਚ ਹੀ ਕਤਲ ਦੀ ਸਾਜ਼ਿਸ਼ ਰਚੀ ਸੀ।

ਇਸ ਘਟਨਾ ਨੂੰ ਸ਼ੂਟਰ ਲਾਰੈਂਸ ਬਿਸ਼ਨੋਈ ਨੇ ਅੰਜਾਮ ਦਿੱਤਾ ਸੀ, ਜੋ ਹੁਣ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ। ਕੇਂਦਰੀ ਏਜੰਸੀ ਇਸ ਕਤਲ ਦੇ ਮਾਸਟਰਮਾਈਂਡ ਸੰਪਤ ਨਹਿਰਾ ਤੋਂ ਵੀ ਪੁੱਛਗਿੱਛ ਕਰੇਗੀ। ਰਾਜਸਥਾਨ ਪੁਲਿਸ ਵੀ ਨਹਿਰਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਉਥੋਂ ਦੀ ਪੁਲਿਸ ਰੋਪੜ ਵਿੱਚ ਦਰਜ ਕੇਸ ਦੀ ਜਾਂਚ ਕਰੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments