Homeਦੇਸ਼ਤੇਲੰਗਾਨਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ BRS ਨੂੰ ਵੱਡਾ ਝਟਕਾ

ਤੇਲੰਗਾਨਾ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ BRS ਨੂੰ ਵੱਡਾ ਝਟਕਾ

ਤੇਲੰਗਾਨਾ : ਤੇਲੰਗਾਨਾ (Telangana) ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਰਾਸ਼ਟਰ ਸਮਿਤੀ (Bharat Rashtra Samiti) (BRS) ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਪੀ ਸ਼੍ਰੀਨਿਵਾਸ ਰੈੱਡੀ ਅਤੇ ਤੇਲੰਗਾਨਾ ਸਰਕਾਰ ਦੇ ਸਾਬਕਾ ਮੰਤਰੀ ਜੁਪੱਲੀ ਕ੍ਰਿਸ਼ਨਾ ਰਾਓ ਸਮੇਤ 35 ਰਾਜ ਨੇਤਾ ਸੋਮਵਾਰ ਨੂੰ ਕਾਂਗਰਸ ‘ਚ ਸ਼ਾਮਲ ਹੋ ਗਏ। ਇਨ੍ਹਾਂ ਨੇਤਾਵਾਂ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।

ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪਾਰਟੀ ਦੇ ਤੇਲੰਗਾਨਾ ਇੰਚਾਰਜ ਮਾਨਿਕਰਾਓ ਠਾਕਰੇ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰੇਵੰਤ ਰੈਡੀ ਮੌਜੂਦ ਸਨ। ਇਹ ਆਗੂ ਭਾਰਤ ਰਾਸ਼ਟਰ ਸਮਿਤੀ ਤੋਂ ਵੱਖ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸ੍ਰੀਨਿਵਾਸ ਰੈੱਡੀ ਖੰਮਮ ਤੋਂ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਤੇਲੰਗਾਨਾ ਦੇ ਕ੍ਰਿਸ਼ਨਾ ਰਾਓ ਕੇ. ਚੰਦਰਸ਼ੇਖਰ ਰਾਓ ਸਰਕਾਰ ਵਿੱਚ ਪੇਂਡੂ ਵਿਕਾਸ ਮੰਤਰੀ ਰਹਿ ਚੁੱਕੇ ਹਨ। ਇਨ੍ਹਾਂ ਦੋਵਾਂ ਆਗੂਆਂ ਨੂੰ ਕੁਝ ਮਹੀਨੇ ਪਹਿਲਾਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਭਾਰਤ ਰਾਸ਼ਟਰ ਸਮਿਤੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments