HomePunjabMLA ਸੁਖਪਾਲ ਖਹਿਰਾ ਨੂੰ ਲੈ ਕੇ ਆਈ ਵੱਡੀ ਖ਼ਬਰ ਸਾਹਮਣੇ

MLA ਸੁਖਪਾਲ ਖਹਿਰਾ ਨੂੰ ਲੈ ਕੇ ਆਈ ਵੱਡੀ ਖ਼ਬਰ ਸਾਹਮਣੇ

ਚੰਡੀਗੜ੍ਹ : ਡਰੱਗਜ਼ ਮਾਮਲੇ ‘ਚ ਗ੍ਰਿਫ਼ਤਾਰ ਸੁਖਪਾਲ ਖਹਿਰਾ (Sukhpal Khaira) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲਾਲਾਬਾਦ ਅਦਾਲਤ (Jalalabad court) ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦੇਈਏ ਕਿ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸੁਖਪਾਲ ਖਹਿਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਉਨ੍ਹਾਂ ਦੀ ਪੇਸ਼ੀ ਦੌਰਾਨ ਵੱਡੇ ਕਾਂਗਰਸੀ ਆਗੂ ਹਾਜ਼ਰ ਸਨ।

Sukhpal Khaira

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਹਾਲ ਹੀ ਵਿੱਚ ਚੰਡੀਗੜ੍ਹ ਦੇ ਸੈਕਟਰ-5 ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਦਰਅਸਲ 2015 ਦੇ ਡਰੱਗਜ਼ ਮਾਮਲੇ ‘ਚ ਬਣੀ SIT ਦੀ ਜਾਂਚ ‘ਚ ਵੱਡਾ ਖੁਲਾਸਾ ਹੋਇਆ ਸੀ, ਜਿਸ ‘ਚ ਖਹਿਰਾ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ, ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments