ਜਲੰਧਰ : ਜਲੰਧਰ (Jalandhar) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗਦਾਈਪੁਰ ‘ਚ ਕਿਰਾਏ ‘ਤੇ ਰਹਿਣ ਵਾਲੇ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਦੋਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ ‘ਚੋਂ ਮਿਲੀਆਂ। ਲਾਸ਼ਾਂ ਤਿੰਨ ਤੋਂ ਚਾਰ ਦਿਨ ਪੁਰਾਣੀਆਂ ਹਨ। ਸਵੇਰੇ ਜਦੋਂ ਆਸ-ਪਾਸ ਦੇ ਲੋਕਾਂ ਨੂੰ ਬਦਬੂ ਆਈ ਤਾਂ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ।
ਮ੍ਰਿਤਕ ਪਤੀ-ਪਤਨੀ ਦੀ ਪਛਾਣ ਪ੍ਰੇਮ ਬਹਾਦਰ ਅਤੇ ਉਸ ਦੀ ਪਤਨੀ ਭਾਵਨਾ ਵਜੋਂ ਹੋਈ ਹੈ। ਦੋਵੇਂ ਮੂਲ ਰੂਪ ਤੋਂ ਨੇਪਾਲ ਦੇ ਰਹਿਣ ਵਾਲੇ ਹਨ। ਥਾਣਾ 8 ਅਤੇ ਫੋਕਲ ਪੁਆਇੰਟ ਚੌਕੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਪ੍ਰਦੀਪ ਸਿੰਘ ਦਾ ਕਹਿਣਾ ਹੈ ਕਿ ਉਥੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।