Home ਖੇਡਾਂ ਕ੍ਰਿਕਟ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ, 10 ਅਕਤੂਬਰ ਨੂੰ ਫਿਰ ਭਿੜਨਗੇ ਭਾਰਤ ਤੇ...

ਕ੍ਰਿਕਟ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ, 10 ਅਕਤੂਬਰ ਨੂੰ ਫਿਰ ਭਿੜਨਗੇ ਭਾਰਤ ਤੇ ਪਾਕਿਸਤਾਨ

0

Sports:ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੁਕਾਬਲੇ ਦਾ ਕ੍ਰਿਕਟ ਪ੍ਰਸ਼ੰਸਕਾਂ ਨੂੰ ਹਮੇਸ਼ਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ। ਹੁਣ ਦੋਵਾਂ ਦੇਸ਼ਾਂ ਦੀਆਂ ਟੀਮਾਂ ਇੱਕ ਵਾਰ ਫਿਰ ਮੈਦਾਨ ‘ਚ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। 10 ਅਕਤੂਬਰ ਨੂੰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਅਤੇ ਪਾਕਿਸਤਾਨ ਦੀ ਟੱਕਰ ਹੋਵੇਗੀ।

ਇਹ ਮੁਕਾਬਲਾ ਵਰਲਡ ਚੈਂਪੀਅਨਸ਼ਿਪ ਆਫ ਲੈਜੈਂਡਜ਼ ਦੇ ਤਹਿਤ ਖੇਡਿਆ ਜਾਵੇਗਾ। ਇਸ ਲੀਗ ਵਿੱਚ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਕਈ ਦਿੱਗਜ ਖਿਡਾਰੀ ਹਿੱਸਾ ਲੈਣਗੇ। ਇਨ੍ਹਾਂ ਵਿੱਚ ਕ੍ਰਿਸ ਗੇਲ, ਯੁਵਰਾਜ ਸਿੰਘ, ਸ਼ਾਹਿਦ ਅਫਰੀਦੀ, ਏਬੀ ਡਿਵਿਲੀਅਰਜ਼ ਅਤੇ ਡੇਵਿਡ ਵਾਰਨਰ ਵਰਗੇ ਵੱਡੇ ਨਾਮ ਸ਼ਾਮਲ ਹਨ।

3 ਅਕਤੂਬਰ ਤੋਂ ਸ਼ੁਰੂ ਹੋਵੇਗੀ ਲੀਗ

ਲੀਗ ਦੀ ਸ਼ੁਰੂਆਤ 3 ਅਕਤੂਬਰ ਤੋਂ ਹੋਵੇਗੀ। ਪਹਿਲੇ ਦਿਨ ਇੰਡੀਆ ਚੈਂਪੀਅਨਜ਼ ਅਤੇ ਆਸਟ੍ਰੇਲੀਆ ਚੈਂਪੀਅਨਜ਼ ਵਿਚਾਲੇ ਮੁਕਾਬਲਾ ਹੋਵੇਗਾ, ਜਦਕਿ ਸ਼ਾਮ ਨੂੰ ਪਾਕਿਸਤਾਨ ਚੈਂਪੀਅਨਜ਼ ਅਤੇ ਬੰਗਲਾਦੇਸ਼ ਚੈਂਪੀਅਨਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।

3 ਤੋਂ 7 ਅਕਤੂਬਰ ਤੱਕ ਮੁਕਾਬਲੇ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾਣਗੇ। ਇਸ ਤੋਂ ਬਾਅਦ ਲੀਗ ਦੁਬਈ ਪਹੁੰਚੇਗੀ, ਜਿੱਥੇ 10 ਅਕਤੂਬਰ ਨੂੰ ਸ਼ਾਮ 7:30 ਵਜੇ ਭਾਰਤ-ਪਾਕਿਸਤਾਨ ਮੁਕਾਬਲਾ ਖੇਡਿਆ ਜਾਵੇਗਾ।

13 ਅਕਤੂਬਰ ਤੋਂ ਲੀਗ ਮੁੜ ਸ਼ਾਰਜਾਹ ਵਾਪਸ ਆਵੇਗੀ। ਇੱਥੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਹੋਣਗੇ, ਜਦਕਿ 18 ਅਕਤੂਬਰ ਨੂੰ ਫਾਈਨਲ ਖੇਡਿਆ ਜਾਣਾ ਹੈ।

ਭਾਰਤ-ਪਾਕਿਸਤਾਨ ਮੈਚ ‘ਤੇ ਕਿਉਂ ਬਣਿਆ ਹੋਇਆ ਹੈ ਸਸਪੈਂਸ?

ਭਾਵੇਂ ਆਯੋਜਕਾਂ ਵੱਲੋਂ ਭਾਰਤ-ਪਾਕਿਸਤਾਨ ਮੈਚ ਦਾ ਫਿਕਸਚਰ ਜਾਰੀ ਕਰ ਦਿੱਤਾ ਗਿਆ ਹੈ, ਪਰ ਇਸ ਮੁਕਾਬਲੇ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਇਸ ਦਾ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਸਮੇਂ ਤੋਂ ਚੱਲ ਰਹੇ ਤਣਾਅ ਨੂੰ ਦੱਸਿਆ ਜਾ ਰਿਹਾ ਹੈ।

ਪਿਛਲੇ ਸੀਜ਼ਨ ਦੌਰਾਨ ਵੀ ਭਾਰਤੀ ਖਿਡਾਰੀਆਂ ਵੱਲੋਂ ਪਾਕਿਸਤਾਨ ਖ਼ਿਲਾਫ਼ ਮੈਚ ਖੇਡਣ ਤੋਂ ਇਨਕਾਰ ਕਰਨ ਦੀ ਗੱਲ ਸਾਹਮਣੇ ਆਈ ਸੀ। ਹੁਣ ਦੇਖਣਾ ਹੋਵੇਗਾ ਕਿ ਇਸ ਵਾਰ 10 ਅਕਤੂਬਰ ਨੂੰ ਹੋਣ ਵਾਲਾ ਮੁਕਾਬਲਾ ਨਿਰਧਾਰਤ ਪ੍ਰੋਗਰਾਮ ਮੁਤਾਬਕ ਹੁੰਦਾ ਹੈ ਜਾਂ ਇਸ ਵਿੱਚ ਕੋਈ ਬਦਲਾਅ ਕੀਤਾ ਜਾਂਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version