ਜਲੰਧਰ: ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਸਤੰਬਰ, ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਅਧੀਨ ਆਉਂਦੇ ਕਈ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ, ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਵਿੱਚ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਥਾਨਕ ਛੁੱਟੀ ਐਲਾਨੀ ਗਈ ਹੈ।

ਕਿਹੜੇ ਅਦਾਰੇ ਰਹਿਣਗੇ ਬੰਦ?
25 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿੱਦਿਅਕ ਸੰਸਥਾਵਾਂ ਅਤੇ ਹੋਰ ਪੰਜਾਬ ਸਰਕਾਰ ਨਾਲ ਸਬੰਧਤ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।
ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਦਾ ਮਕਸਦ ਸਾਲਾਨਾ ਮੇਲੇ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੀ ਸਹੂਲਤ ਅਤੇ ਪ੍ਰਬੰਧ ਯਕੀਨੀ ਬਣਾਉਣਾ ਹੈ।