ਜੰਮੂ : ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ (NH-44) ਨੂੰ ਜੰਮੂ ਅਤੇ ਸ੍ਰੀਨਗਰ ਦੋਵਾਂ ਤੋਂ LMVs (ਹਲਕੇ ਮੋਟਰ ਵਾਹਨ) ਦੇ ਲਈ ਖੋਲ੍ਹ ਦਿੱਤਾ ਗਿਆ ਹੈ। ਟ੍ਰੈਫਿਕ ਨਿਯਮਾਂ ਅਤੇ ਸੜਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਜੰਮੂ ਤੋਂ ਸ੍ਰੀਨਗਰ ਵੱਲ ਐੱਚਐੱਮਵੀ (ਹੈਵੀ ਮੋਟਰ ਵਹੀਕਲਜ਼) ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਟ੍ਰੈਫਿਕ ਪੁਲਿਸ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਧਿਆਨ ਨਾਲ ਗੱਡੀ ਚਲਾਉਣ, ਖਾਸ ਕਰਕੇ ਸੰਵੇਦਨਸ਼ੀਲ ਖੇਤਰਾਂ ਵਿੱਚ ਜਿੱਥੇ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਦਾ ਖ਼ਤਰਾ ਹੁੰਦਾ ਹੈ।
