Home ਦੇਸ਼ ਲੁਧਿਆਣਾ ਤੋਂ ਸਮਸਤੀਪੁਰ ਜਾਣ ਵਾਲਿਆਂ ਲਈ ਵੱਡੀ ਖ਼ਬਰ

ਲੁਧਿਆਣਾ ਤੋਂ ਸਮਸਤੀਪੁਰ ਜਾਣ ਵਾਲਿਆਂ ਲਈ ਵੱਡੀ ਖ਼ਬਰ

0

ਫ਼ਿਰੋਜ਼ਪੁਰ: ਛਠ ਪੂਜਾ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਗੱਡੀਆਂ ਵਿੱਚ ਵਧ ਰਹੀ ਯਾਤਰੀਆਂ ਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਵਿਸ਼ੇਸ਼ ਟਰੇਨ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਫ਼ਿਰੋਜ਼ਪੁਰ ਮੰਡਲ ਵੱਲੋਂ ਲੁਧਿਆਣਾ ਤੋਂ ਸਮਸਤੀਪੁਰ ਲਈ ਇਕਤਰਫ਼ਾ ਅਨਰਿਜ਼ਰਵਡ (ਜਨਰਲ) ਫੈਸਟੀਵਲ ਸਪੈਸ਼ਲ ਟਰੇਨ ਚਲਾਈ ਜਾ ਰਹੀ ਹੈ।

ਰੇਲਵੇ ਅਧਿਕਾਰੀਆਂ ਅਨੁਸਾਰ ਟਰੇਨ ਨੰਬਰ 04684 ਲੁਧਿਆਣਾ-ਸਮਸਤੀਪੁਰ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਾਤ 8 ਵਜੇ ਰਵਾਨਾ ਹੋਵੇਗੀ। ਇਹ ਟਰੇਨ ਰਸਤੇ ਵਿੱਚ ਕਈ ਪ੍ਰਮੁੱਖ ਸਟੇਸ਼ਨਾਂ ’ਤੇ ਰੁਕਦੀ ਹੋਈ ਆਪਣੀ ਮੰਜ਼ਿਲ ਸਮਸਤੀਪੁਰ ਪਹੁੰਚੇਗੀ।

ਇਸ ਸਪੈਸ਼ਲ ਟਰੇਨ ਦਾ ਠਹਿਰਾਅ ਢੰਡਾਰੀ ਕਲਾਂ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਲਖਨਊ, ਗੋਰਖਪੁਰ ਅਤੇ ਮੁਜ਼ੱਫਰਪੁਰ ਰੇਲਵੇ ਸਟੇਸ਼ਨਾਂ ’ਤੇ ਹੋਵੇਗਾ।

ਰੇਲਵੇ ਵੱਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਸ਼ੇਸ਼ ਟਰੇਨ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ, ਤਾਂ ਜੋ ਤਿਉਹਾਰਾਂ ਦੌਰਾਨ ਆਪਣੇ ਸਫ਼ਰ ਨੂੰ ਆਸਾਨ ਬਣਾ ਸਕਣ।

NO COMMENTS

LEAVE A REPLY

Please enter your comment!
Please enter your name here

Exit mobile version