Home ਪੰਜਾਬ ਮਜੀਠੀਆ ਮਾਮਲੇ ‘ਚ ਵੱਡੀ ਖ਼ਬਰ, ਹਾਈਕੋਰਟ ਨੇ ਨਹੀਂ ਦਿੱਤੀ ਕੋਈ ਰਾਹਤ

ਮਜੀਠੀਆ ਮਾਮਲੇ ‘ਚ ਵੱਡੀ ਖ਼ਬਰ, ਹਾਈਕੋਰਟ ਨੇ ਨਹੀਂ ਦਿੱਤੀ ਕੋਈ ਰਾਹਤ

0

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਵਿੱਚ ਸੁਣਵਾਈ ਹੋਈ ਤੇ ਸੁਣਵਾਈ ਦੌਰਾਨ ਅਦਾਲਤ ਨੇ ਕੋਈ ਰਾਹਤ ਨਹੀਂ ਦਿੱਤੀ। ਇਸ ਤਰ੍ਹਾਂ ਮਜੀਠੀਆ ਅਜੇ ਜੇਲ੍ਹ ‘ਚ ਹੀ ਰਹਿਣਗੇ।

ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਵਿਜੀਲੈਂਸ ਨੇ ਮਜੀਠੀਆ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਸੀ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਨਿਊ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਆਮਦਨ ਤੋਂ ਜਾਇਦਾਦ ਰੱਖਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਇਸੇ ਮਾਮਲੇ ਦੇ ਸੰਬੰਧ ਵਿੱਚ ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ’ਚ ਹਨ।

NO COMMENTS

LEAVE A REPLY

Please enter your comment!
Please enter your name here

Exit mobile version