HomePunjabਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ਆਈ...

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਵੱਲੋਂ ਤੀਜੀ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਪ੍ਰਾਪਤ ਖ਼ਬਰ ਅਨੁਸਾਰ ਪੁਲਿਸ ਨੇ ਗੈਂਗਸਟਰ ਜੋਗਿੰਦਰ ਸਿੰਘ ਉਰਫ਼ ਜੋਗਾ ਵਾਸੀ ਭਿਵਾਨੀ, ਹਰਿਆਣਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਨਸਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਗੈਂਗਸਟਰ ਜੋਗਿੰਦਰ ਸਿੰਘ ਉਰਫ ਜੋਗਾ ਗੁਰੂਗ੍ਰਾਮ ਦੀ ਭੌਂਡਸੀ ਜੇਲ੍ਹ ਵਿੱਚ ਬੰਦ ਹੈ ਅਤੇ ਉਹ 2015 ਤੋਂ ਲਾਰੈਂਸ ਗੈਂਗ ਦਾ ਮੈਂਬਰ ਹੈ।

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੋਗਾ ਨੇ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਹਰਿਆਣਾ ਦੇ ਬੋਲੈਰੋ ਮਾਡਿਊਲ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸਿਰਸਾ, ਕਸ਼ਿਸ਼ ਅਤੇ ਦੀਪਕ ਮੁੰਡੀ ਦੇ ਠਹਿਰਨ ਦਾ ਪ੍ਰਬੰਧ ਕੀਤਾ ਸੀ। ਇਹ ਵੀ ਪਤਾ ਲੱਗਾ ਹੈ ਕਿ ਕਤਲ ਦੌਰਾਨ ਉਹ ਰਜਿੰਦਰ ਜੋਕਰ ਅਤੇ ਲਾਰੈਂਸ ਦੇ ਭਾਣਜੇ ਸਚਿਨ ਥਾਪਨ ਦੇ ਸੰਪਰਕ ਵਿੱਚ ਸੀ। ਉਸ ਨੇ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ ‘ਤੇ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਇਨ੍ਹਾਂ ਸ਼ੂਟਰਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਸੀ।

ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰ ਜੋਗਾ 4 ਜੂਨ 2022 ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਸੀ। ਰਜਿੰਦਰ ਸਿੰਘ ਜੋਕਰ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਇਸ ਕਤਲ ਵਿੱਚ ਗੈਂਗਸਟਰ ਜੋਗਿੰਦਰ ਸਿੰਘ ਉਰਫ ਜੋਗਾ ਸ਼ਾਮਲ ਸੀ। ਪੁਲਿਸ ਵੱਲੋਂ ਉਸ ਖ਼ਿਲਾਫ਼ ਸਰਚ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਉਹ ਲੁੱਟ-ਖੋਹ ਅਤੇ ਆਰਮਜ਼ ਐਕਟ ਦੇ ਮਾਮਲੇ ਵਿੱਚ 31 ਮਈ 2023 ਤੋਂ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿੱਚ ਬੰਦ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਉਸ ਨੂੰ ਤੁਰੰਤ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ।

ਪੁੱਛਗਿੱਛ ਦੌਰਾਨ ਗੈਂਗਸਟਰ ਜੋਗਾ ਨੇ ਪੁਲਿਸ ਨੂੰ ਦੱਸਿਆ ਕਿ ਕਤਲ ਤੋਂ ਬਾਅਦ ਉਸ ਨੇ ਆਪਣਾ ਨਜਾਇਜ਼ ਹਥਿਆਰ ਅਤੇ ਮੋਬਾਈਲ ਹਰਿਆਣਾ ਵਿੱਚ ਰਜਿੰਦਰ ਜੋਕਰ ਦੇ ਕਿਰਾਏ ਦੇ ਮਕਾਨ ਵਿੱਚ ਛੁਪਾ ਲਿਆ ਸੀ। ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਚਾਰ ਮੁਲਜ਼ਮ ਨਵਜੋਤ ਸਿੰਘ ਪੰਧੇਰ, ਕੰਵਰ ਗਰੇਵਾਲ, ਅਵਤਾਰ ਸਿੰਘ ਅਤੇ ਜੀਵਨਜੋਤ ਉਰਫ਼ ਜੁਗਨੂੰ ਫਰਾਰ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ 29 ਮਈ 2022 ਨੂੰ ਅੰਨ੍ਹੇਵਾਹ ਗੋਲੀਬਾਰੀ ਕਰਕੇ ਕਤਲ ਕਰ ਦਿੱਤਾ ਗਿਆ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments