HomePunjabਨਸ਼ਾ ਤਸਕਰ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਜਬਤ

ਨਸ਼ਾ ਤਸਕਰ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਜਬਤ

ਫ਼ਿਰੋਜ਼ਪੁਰ : ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਫ਼ਿਰੋਜ਼ਪੁਰ (Ferozepur) ਪੁਲਿਸ ਨੇ ਨਸ਼ਾ ਤਸਕਰ ਘਰਵਿੰਦਰ ਉਰਫ਼ ਪ੍ਰਿੰਸ ਦੀ 1,12,95,463 ਰੁਪਏ ਦੀ ਨਜਾਇਜ਼ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਜਾਇਦਾਦ ਨੂੰ ਫਰੀਜ਼ ਕਰਨ ਦੀ ਕਾਰਵਾਈ ਕਰਦੇ ਹੋਏ ਡੀ.ਐਸ.ਪੀ. ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਅਤੇ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਐਸ.ਐਚ.ਓ. ਇੰਸਪੈਕਟਰ ਜਤਿੰਦਰ ਸਿੰਘ ਵੱਲੋਂ ਘੁਰਵਿੰਦਰ ਸਿੰਘ ਦੀਆਂ ਜਾਇਦਾਦਾਂ ਦੇ ਬਾਹਰ ਨੋਟਿਸ ਚਿਪਕਾਏ ਗਏ ਹਨ।

ਦੱਸ ਦਈਏ ਕਿ ਘਰਵਿੰਦਰ ਉਰਫ ਪ੍ਰਿੰਸ ਕੋਲੋਂ 59,400 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੋਂ ਬਾਅਦ 13 ਅਪ੍ਰੈਲ 2021 ਨੂੰ ਉਨ੍ਹਾਂ ਦੇ ਖ਼ਿਲਾਫ਼ NDPS FIR ਦਰਜ ਕੀਤੀ ਗਈ ਸੀ। ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ 9 ਕੇਸਾਂ ਵਿੱਚ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਗਈਆਂ 6 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫਰੀਜ਼ ਕੀਤਾ ਜਾ ਚੁੱਕਾ ਹੈ ਅਤੇ 14 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਫਰੀਜ਼ ਕਰਨ ਦੇ ਹੁਕਮ ਤਿਆਰ ਕਰਕੇ ਸਮਰੱਥ ਅਥਾਰਟੀ, ਨਵੀਂ ਦਿੱਲੀ ਨੂੰ ਭੇਜੇ ਗਏ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments