Home ਪੰਜਾਬ ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ, ਜਾਣੋ 14 ਤੋਂ 17 ਜੁਲਾਈ ਤੱਕ...

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ, ਜਾਣੋ 14 ਤੋਂ 17 ਜੁਲਾਈ ਤੱਕ ਕੀ ਰਹੇਗਾ ਮੌਸਮ ਦਾ ਹਾਲ

0

ਪੰਜਾਬ ’ਚ ਮੌਸਮ ਦਾ ਮਿਜ਼ਾਜ਼ ਬਦਲ ਰਿਹਾ ਹੈ ਅਤੇ ਕਦੇ ਤਾਂ ਬਹੁਤ ਗਰਮੀ ਹੋ ਜਾਂਦੀ ਹੈ ਤੇ ਕਦੇ-ਕਦੇ ਮੀਂਹ ਵਰ੍ਹਨ ਲੱਗ ਪੈਂਦਾ। ਪਰ ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ’ਚ ਗਰਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ। ਇਸ ਕਾਰਨ ਗਰਮੀ ਅਤੇ ਨਮੀ ਵਧੇਗੀ। 16 ਜੁਲਾਈ ਤੋਂ ਫਿਰ ਤੋਂ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। 14, 15 ਅਤੇ 16 ਅਤੇ 17 ਜੁਲਾਈ ਨੂੰ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ 16 ਜੁਲਾਈ ਨੂੰ ਰਾਜ ਵਿੱਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਦੱਸ ਦਈਏ ਕਿ ਅੱਜ ਪੰਜਾਬ ਵਿੱਚ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ।ਮੌਸਮ ਵਿਭਾਗ ਨੇ ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਵਿੱਚ ਤਾਪਮਾਨ 24 ਘੰਟਿਆਂ ਵਿੱਚ 0.1 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ।ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਪਟਿਆਲਾ ਅਤੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version