ਪਟਨਾ: ਬਿਹਾਰ ਸਰਕਾਰ ਨੇ ਬੀਤੇ ਦਿਨ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਦੇ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਅਤੇ ਕੁਝ ਅਧਿਕਾਰੀਆਂ ਨੂੰ ਵਾਧੂ ਚਾਰਜ ਸੌਂਪੇ ਹਨ। ਇਸ ਸਬੰਧੀ ਜਾਣਕਾਰੀ ਇੱਕ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਹੈ।
ਆਮ ਪ੍ਰਸ਼ਾਸਨ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਬਿਹਾਰ ਰਾਜ ਯੋਜਨਾ ਬੋਰਡ ਦੇ ਸਲਾਹਕਾਰ ਵਜੋਂ ਕੰਮ ਕਰ ਰਹੇ ਸੀ.ਕੇ. ਅਨਿਲ ਨੂੰ ਸਿੱਖਿਆ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਸਕੱਤਰੇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰਵਿੰਦ ਕੁਮਾਰ ਚੌਧਰੀ, ਬਿਹਾਰ ਸੰਯੁਕਤ ਪ੍ਰਵੇਸ਼ ਪ੍ਰਤੀਯੋਗਤਾ ਪ੍ਰੀਖਿਆ ਪ੍ਰੀਸ਼ਦ ਦੇ ਪ੍ਰੀਖਿਆ ਕੰਟਰੋਲਰ ਦਾ ਵਾਧੂ ਚਾਰਜ ਸੰਭਾਲਦੇ ਰਹਿਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਖੇਤੀਬਾੜੀ ਉਤਪਾਦਨ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।
ਮਾਲੀਆ ਅਤੇ ਭੂਮੀ ਸੁਧਾਰ ਵਿਭਾਗ ਵਿੱਚ ਵਧੀਕ ਸਕੱਤਰ ਅਮਿਤ ਕੁਮਾਰ ਪਾਂਡੇ ਨੂੰ ਖੇਤੀਬਾੜੀ ਵਿਭਾਗ ਦੇ ਵਧੀਕ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉੱਥੇ ਹੀ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਕਜ ਕੁਮਾਰ ਨੂੰ ਆਮ ਪ੍ਰਸ਼ਾਸਨ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਵਿਭਾਗੀ ਜਾਂਚ ਕਮਿਸ਼ਨਰ ਦੇ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ।










