Home ਪੰਜਾਬ ਬਿਕਰਮ ਮਜੀਠੀਆ ਦੀਆਂ ਹੋਰ ਵਧੀਆਂ ਮੁਸ਼ਕਲਾਂ

ਬਿਕਰਮ ਮਜੀਠੀਆ ਦੀਆਂ ਹੋਰ ਵਧੀਆਂ ਮੁਸ਼ਕਲਾਂ

0

ਪੰਜਾਬ : ਪੰਜਾਬ ਵਿਜੀਲੈਂਸ ਵੱਲੋਂ 540 ਕਰੋੜ ਦੇ ਡਰੱਗ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਦਰਅਸਲ, ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ‘ਤੇ ਅਦਾਲਤ ਨੇ ਚਾਰ ਦਿਨ ਦਾ ਹੋਰ ਵਿਜੀਲੈਂਸ ਰਿਮਾਂਡ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।

ਤੁਹਾਨੂੰ ਦੱਸ ਦੇਈਏ ਕਿ 25 ਜੂਨ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। 26 ਜੂਨ ਨੂੰ ਵਿਜੀਲੈਂਸ ਨੇ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਅਤੇ 7 ਦਿਨਾਂ ਦਾ ਰਿਮਾਂਡ ਲਿਆ, ਜੋ ਅੱਜ ਖਤਮ ਹੋਣ ਤੋਂ ਬਾਅਦ ਵਧਾ ਦਿੱਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version