Homeਪੰਜਾਬਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ ਪਹੁੰਚ ਕੇ ਗ੍ਰਿਫਤਾਰੀ 'ਤੇ ਰੋਕ ਲਗਾਉਣ ਦੀ...

ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ ਪਹੁੰਚ ਕੇ ਗ੍ਰਿਫਤਾਰੀ ‘ਤੇ ਰੋਕ ਲਗਾਉਣ ਦੀ ਕੀਤੀ ਮੰਗ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਬੀਤੇ ਦਿਨ ਕਮਿਸ਼ਨਰੇਟ ਪੁਲਿਸ ਅਤੇ ਦਿਹਾਤੀ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਗ੍ਰੀਨ ਐਵੀਨਿਊ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਬੇਸ਼ੱਕ ਪੁਲਿਸ ਨੂੰ ਬਿਕਰਮ ਸਿੰਘ ਮਜੀਠੀਆ ਉਥੇ ਨਹੀਂ ਮਿਲੇ ਪਰ ਘਰ ਦੀ ਤਲਾਸ਼ੀ ਦੇ ਨਾਲ-ਨਾਲ ਅਧਿਕਾਰੀਆਂ ਨੇ ਕਈ ਹੋਰ ਥਾਵਾਂ ’ਤੇ ਵੀ ਮਜੀਠੀਆ ਨੂੰ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਸਿਲਸਿਲੇ ਵਿੱਚ ਪੁਲਿਸ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮਜੀਠੀਆ ਨੇ ਹਾਈਕੋਰਟ ਪਹੁੰਚ ਕੇ ਗ੍ਰਿਫਤਾਰੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ 30 ਮਈ 2026 ਨੂੰ ਪਿੰਡ ਸੋਹੀਆਂ ਕਲਾਂ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਪੁਲਿਸ ਨੇ ਮੁਕੱਦਮਾ ਨੰਬਰ 90 ਤਹਿਤ ਕਾਨੂੰਨੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੇ ਸਨ, ਜਿਸ ਦੌਰਾਨ ਬਿਕਰਮ ਸਿੰਘ ਮਜੀਠੀਆ ਅਤੇ ਪੁਲਿਸ ਥਾਣੇ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ। ਇਸ ਮਗਰੋਂ ਭੀੜ ਨੇ ਬਿਕਰਮ ਸਿੰਘ ਮਜੀਠੀਆ ਸਮੇਤ ਥਾਣੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਐਸ.ਐਸ.ਪੀ. ਦਾ ਕਹਿਣਾ ਹੈ ਕਿ ਭੀੜ ਅਣਅਧਿਕਾਰਤ ਤੌਰ ‘ਤੇ ਥਾਣੇ ਵਿੱਚ ਦਾਖਲ ਹੋਈ ਅਤੇ ਵੱਖ-ਵੱਖ ਕਮਰਿਆਂ ਵਿੱਚ ਜਾ ਕੇ ਸਰਕਾਰੀ ਰਿਕਾਰਡ ਅਤੇ ਫਾਈਲਾਂ ਨਾਲ ਛੇੜਛਾੜ ਕੀਤੀ।

ਇਸ ਤੋਂ ਬਾਅਦ ਡੀ.ਐਸ.ਪੀ. ਮਜੀਠਾ ਅਤੇ ਥਾਣਾ ਇੰਚਾਰਜ ਨੇ ਮੌਕੇ ‘ਤੇ ਪਹੁੰਚ ਕੇ ਬੜੀ ਸੂਝ-ਬੂਝ ਨਾਲ ਜੋਬਨਪ੍ਰੀਤ ਨੂੰ ਇਕ ਵਾਰ ਫਿਰ ਕਾਬੂ ਕਰ ਲਿਆ। ਇਸ ਦੌਰਾਨ ਭੀੜ ‘ਚ ਮੌਜੂਦ ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਫਿਰ ਹੱਥੋਪਾਈ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸ.ਪੀ.ਅਤੇ ਡੀ.ਐੱਸ.ਪੀ. ਸੀਨੀਅਰ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਆਪਣੀ ਰਿਪੋਰਟ ਦੇਵੇਗੀ। ਐੱਸਪੀ ਨੇ ਦੱਸਿਆ ਕਿ ਵੀਡੀਓ ਦੇ ਆਧਾਰ ‘ਤੇ ਅੱਧੀ ਦਰਜਨ ਤੋਂ ਵੱਧ ਲੋਕਾਂ ਦੀ ਪਛਾਣ ਕੀਤੀ ਗਈ ਹੈ, ਜਦਕਿ 4 ਤੋਂ 5 ਦਰਜਨ ਲੋਕ ਮੌਕੇ ‘ਤੇ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments