Home ਹਰਿਆਣਾ ਬਿੰਨੂ ਢਿੱਲੋਂ ਤੇ ਕਰਮਜੀਤ ਅਨਮੋਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ...

ਬਿੰਨੂ ਢਿੱਲੋਂ ਤੇ ਕਰਮਜੀਤ ਅਨਮੋਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

0

ਚੰਡੀਗੜ੍ਹ: ਪੰਜਾਬੀ ਅਦਾਕਾਰ ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਸਮੇਤ ਕਈ ਪੰਜਾਬੀ ਕਲਾਕਾਰਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਸੀਐੱਮ ਸੈਣੀ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀਆਂ। ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਨੇ ਕਿਹਾ ਕਿ ਸੀਐੱਮ ਸੈਣੀ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਫਿਲਮ ਦੀ ਸ਼ੂਟਿੰਗ ਲਈ ਫ਼ੋਨ ਕਰਕੇ ਸੱਦਾ ਦਿੱਤਾ ਸੀ। ਇਸ ਲਈ ਹਰਿਆਣਾ ਵਿੱਚ ਸ਼ੂਟਿੰਗ ਲਈ ਸਰਕਾਰ ਸਬਸਿਡੀ ਵੀ ਦੇਵੇਗੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਹਰਿਆਣਾ ਵਿੱਚ ਫਿਲਮ ਨਿਰਮਾਣ ਨੂੰ ਉਤਸ਼ਾਹਿਤ ਕਰਨ ਅਤੇ ਫਿਲਮ ਨਿਰਮਾਤਾਵਾਂ ਨੂੰ ਸਹੂਲਤਾਂ ਪ੍ਰਦਾਨ ਕਰਨ ‘ਤੇ ਚਰਚਾ ਹੋਈ। ਕਰਮਜੀਤ ਅਨਮੋਲ ਨੇ ਕਿਹਾ ਕਿ ਇਹ ਮੁਲਾਕਾਤ ਕਿਸੇ ਰਾਜਨੀਤਿਕ ਮੁੱਦੇ ‘ਤੇ ਨਹੀਂ ਸੀ। ਤੁਹਾਨੂੰ ਦੱਸ ਦੇਈਏ ਕਿ ਕਰਮਜੀਤ ਅਨਮੋਲ ਨੇ ਪੰਜਾਬ ਵਿੱਚ ‘ਆਪ’ ਪਾਰਟੀ ਤੋਂ ਚੋਣ ਲੜੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version