Home ਹਰਿਆਣਾ ਭਾਜਪਾ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਨਵੇਂ ਇੰਚਾਰਜ ਤੇ...

ਭਾਜਪਾ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਨਵੇਂ ਇੰਚਾਰਜ ਤੇ ਸਹਿ-ਇੰਚਾਰਜ ਕੀਤੇ ਨਿਯੁਕਤ

0

ਹਰਿਆਣਾ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਸਤੰਬਰ 2026 ਵਿਚ ਇਕ ਵੱਡੇ ਸੰਗਠਨਾਤਮਕ ਫੇਰਬਦਲ ਵਿਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਨਵੇਂ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਇਨ੍ਹਾਂ ਵਿਚ ਸੰਗਠਨਾਤਮਕ ਜ਼ਿੰਮੇਵਾਰੀਆਂ ਲਈ ਰਾਸ਼ਟਰੀ ਸੰਯੁਕਤ ਜਨਰਲ ਸਕੱਤਰ ਤੋਂ ਲੈ ਕੇ ਸੂਬਾ ਇੰਚਾਰਜ ਅਤੇ ਸਹਿ-ਇੰਚਾਰਜ ਤੱਕ ਦੇ ਅਹੁਦੇ ਸ਼ਾਮਲ ਹਨ।

ਇਸ ਫੇਰਬਦਲ ਤਹਿਤ ਪਵਨ ਰਾਣਾ ਨੂੰ ਦਿੱਲੀ ਹਰਿਆਣਾ ਦਾ ਸੂਬਾ ਜਨਰਲ ਸਕੱਤਰ ਸੰਗਠਨ (ਸੂਬਾ ਜਨਰਲ ਸਕੱਤਰ) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਸਮ੍ਰਿਤੀ ਇਰਾਨੀ ਨੂੰ ਹਰਿਆਣਾ ਅਤੇ ਛੱਤੀਸਗੜ੍ਹ ਦੀ ਇੰਚਾਰਜ ਨਿਯੁਕਤ ਕੀਤਾ ਸੀ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਅਗਵਾਈ ‘ਚ ਜਾਰੀ ਇਸ ਨਵੀਂ ਸੂਚੀ ‘ਚ ਕਈ ਸੂਬਿਆਂ ‘ਚ ਵੱਖ-ਵੱਖ ਨੇਤਾਵਾਂ ਨੂੰ ਸੰਗਠਨ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version