Home ਪੰਜਾਬ ਪਠਾਨਕੋਟ ‘ਚ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦੌਰਾਨ ਨਾਅਰੇਬਾਜ਼ੀ

ਪਠਾਨਕੋਟ ‘ਚ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦੌਰਾਨ ਨਾਅਰੇਬਾਜ਼ੀ

0

ਪਠਾਨਕੋਟ: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਪਹਿਲੇ ਦਿਨ ਪਠਾਨਕੋਟ ਵਿੱਚ ਸਿਆਸੀ ਤਕਰਾਰ ਦੇਖਣ ਨੂੰ ਮਿਲੀ। ਭਾਜਪਾ ਨੇ 18 ਸਤੰਬਰ ਤੋਂ 13 ਦਿਨਾਂ ਦੀ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਪਹਿਲੀ ਯਾਤਰਾ ਪਠਾਨਕੋਟ ਦੇ ਮਾਧੋਪੁਰ ਸਥਿਤ ਏਕਤਾ ਸਥਲ ਤੋਂ ਸ਼ੁਰੂ ਹੋਈ, ਜਿਸ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਹਰੀ ਝੰਡੀ ਦਿੱਤੀ।

ਦਿੱਤੀ ਗਈ ਜਾਣਕਾਰੀ ਮੁਤਾਬਕ ਪਠਾਨਕੋਟ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰਾਂ ਵਿਚਕਾਰ ਨਾਅਰੇਬਾਜ਼ੀ ਹੋਈ। ‘ਆਪ’ ਵੱਲੋਂ ਯਾਤਰਾ ਨੂੰ ਸਿਆਸੀ ਮੁਹਿੰਮ ਦੱਸਦਿਆਂ ਭਾਜਪਾ ਦੀ ਆਲੋਚਨਾ ਕੀਤੀ ਗਈ ਹੈ। ‘ਆਪ’ ਦੇ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਨੂੰ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨਾਲ ਆਪਣੀ ਪਿਛਲੀ ਸਿਆਸੀ ਭੂਮਿਕਾ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ।

ਉੱਧਰ, ਨਿਤਿਨ ਨਬੀਨ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਲੋਕਾਂ ਤੱਕ ਲਿਜਾਣ ਦੀ ਗੱਲ ਕਹੀ। ਯਾਤਰਾ ਦੌਰਾਨ ਉਨ੍ਹਾਂ ਨੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਭਾਜਪਾ ਅਨੁਸਾਰ ਚਾਰ ਵੱਖ-ਵੱਖ ਯਾਤਰਾਵਾਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੀਆਂ ਅਤੇ ਕੁੱਲ ਕਰੀਬ 4,000 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ। ਇਹ ਯਾਤਰਾਵਾਂ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਣੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version