Home ਪੰਜਾਬ ਹੁਸ਼ਿਆਰਪੁਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਆਗੂ ‘ਤੇ ਹਮਲਾ

ਹੁਸ਼ਿਆਰਪੁਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਆਗੂ ‘ਤੇ ਹਮਲਾ

0

ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਆਗੂ ‘ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਉਨ੍ਹਾਂ ਦਾ ਇੱਕ ਸਾਥੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਪੁਲਿਸ ਅਨੁਸਾਰ ਬੀਤੀ ਰਾਤ ਕਰੀਬ ਛੇ ਅਣਪਛਾਤੇ ਵਿਅਕਤੀ ਹੁਸ਼ਿਆਰਪੁਰ ਦੇ ਘੰਟਾ ਘਰ ਨੇੜੇ ਰਾਣਾ ਦੀ ਦੁਕਾਨ ’ਤੇ ਆਏ ਅਤੇ ਕਥਿਤ ਤੌਰ ’ਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਉਨ੍ਹਾਂ ਦੇ ਸਿਰ ‘ਤੇ ਸੱਟ ਲੱਗੀ ਹੈ। ਇਸ ਘਟਨਾ ‘ਚ ਉਨ੍ਹਾਂ ਦਾ ਸਾਥੀ ਵੀ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਮਲਾਵਰ ਕੌਣ ਸਨ ਅਤੇ ਇਸ ਹਮਲੇ ਪਿੱਛੇ ਕੀ ਕਾਰਨ ਅਤੇ ਦੁਸ਼ਮਣੀ ਸੀ। ਜ਼ਖਮੀਆਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version