Home ਪੰਜਾਬ ਭਾਜਪਾ ਨੇਤਾ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦਾ ਹੋਇਆ ਅੰਤਿਮ ਸਸਕਾਰ

ਭਾਜਪਾ ਨੇਤਾ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦਾ ਹੋਇਆ ਅੰਤਿਮ ਸਸਕਾਰ

0

ਜਲੰਧਰ: ਜਲੰਧਰ ਦੇ ਬਸਤੀ ਦਾਨਿਸ਼ਮੰਦਾ ਵਿੱਚ ਭਾਜਪਾ ਨੇਤਾ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ (17) ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਭਤੀਜੇ ਵਿਕਾਸ ਦਾ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਸੁਸ਼ੀਲ ਰਿੰਕੂ ਸਮੇਤ ਕਈ ਆਗੂ ਪਰਿਵਾਰ ਦਾ ਦੁੱਖ ਸਾਂਝਾ ਕਰਨ ਲਈ ਪਹੁੰਚੇ।

ਇਸ ਮੌਕੇ ‘ਤੇ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ , ਉੱਥੇ ਹੀ ਮਾਂ ਰੋਦਿਆਂ-ਰੋਦਿਆਂ ਵਾਰ-ਵਾਰ ਬੇਹੋਸ਼ ਹੋ ਰਹੀ ਸੀ। ਵਿਕਾਸ ਨੂੰ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਈ ਦਿੰਦਿਆ ਦੇਖ ਹਰ ਇੱਕ ਦੀ ਅੱਖ ‘ਚ ਹੰਝੂ ਸਨ। ਅੰਤਿਮ ਸਸਕਾਰ ਤੋਂ ਬਾਅਦ, ਸ਼ੀਤਲ ਅੰਗੁਰਾਲ ਨੇ ਮੰਗ ਕੀਤੀ ਕਿ ਪੁਲਿਸ ਤੁਰੰਤ ਵਿਕਾਸ ਦੇ ਕਤਲ ਦੇ ਪਿੱਛੇ ਦੇ ਕਾਰਨ ਦਾ ਖੁਲਾਸਾ ਕਰੇ।

ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਘਟਨਾ ਤੋਂ ਪਹਿਲਾਂ ਇੱਕ ਪਾਰਟੀ ਰੈਲੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਘਟਨਾ ਵਾਲੀ ਥਾਂ ‘ਤੇ ਸ਼ਰਾਬ ਦੀਆਂ ਬੋਤਲਾਂ ਮਿਲੀਆਂ ਅਤੇ ਦੋਸ਼ੀ ਘਟਨਾ ਵਾਲੀ ਥਾਂ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਸ਼ਰਾਬ ਪੀ ਰਹੇ ਸਨ। ਉੱਥੋਂ ਛੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਪਤਾ ਲਗਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਭਤੀਜੇ ਦੇ ਝਗੜੇ ਦੀ ਵਜ੍ਹਾ ਕੀ ਸੀ ।

ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜਦੋਂ ਉਹ ਅੰਤਿਮ ਸਸਕਾਰ ਲਈ ਸ਼ਮਸ਼ਾਨਘਾਟ ਪਹੁੰਚੇ ਤਾਂ ਦੋਸ਼ੀ ਕਾਲੂ ਮੌਕੇ ‘ਤੇ ਵਾਪਸ ਆ ਗਿਆ ਅਤੇ ਉੱਥੇ ਮੌਜੂਦ ਲੋਕਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਨੂੰ ਦੋਸ਼ੀ ਨਹੀਂ ਮਿਲ ਰਿਹਾ, ਪਰ ਕੁਝ ਸਮਾਂ ਪਹਿਲਾਂ ਉਹ ਮੌਕੇ ‘ਤੇ ਗਿਆ ਅਤੇ ਉੱਥੇ ਮੌਜੂਦ ਲੋਕਾਂ ਨੂੰ ਧਮਕੀ ਦਿੱਤੀ ਅਤੇ ਕਿਸੇ ਨੂੰ ਵੀ ਮਾਮਲੇ ਵਿੱਚ ਗਵਾਹੀ ਦੇਣ ਤੋਂ ਰੋਕਦਾ ਦਿਖਾਈ ਦੇ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version