Homeਪੰਜਾਬਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਸਰਦਾਰਾ...

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਸਰਦਾਰਾ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਰਤ ਦੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਅਤੇ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਡਾ. ਸਰਦਾਰਾ ਸਿੰਘ ਜੌਹਲ (ਡਾ. ਐਸ.ਐਸ. ਜੌਹਲ) ਨਾਲ ਮੁਲਾਕਾਤ ਕੀਤੀ। ਭਾਜਪਾ ਪ੍ਰਧਾਨ ਨੇ ਡਾ. ਜੌਹਲ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।

ਜਾਣਕਾਰੀ ਮੁਤਾਬਕ ਇਸ ਉੱਚ-ਪੱਧਰੀ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਖ਼ਾਸ ਕਰਕੇ ਸੂਬੇ ਦੇ ਖੇਤੀਬਾੜੀ ਸੰਕਟ, ਕਿਸਾਨੀ ਦੇ ਭਵਿੱਖ, ਆਰਥਿਕ ਸੁਧਾਰਾਂ ਅਤੇ ਪੰਜਾਬ ਦੀ ਪ੍ਰਗਤੀ ਨੂੰ ਲੈ ਕੇ ਕਾਫ਼ੀ ਦੇਰ ਤੱਕ ਗੰਭੀਰ ਵਿਚਾਰ-ਵਟਾਂਦਰਾ ਹੋਇਆ। ਡਾ. ਸਰਦਾਰਾ ਸਿੰਘ ਜੌਹਲ, ਜੋ ਕਿ ਦੇਸ਼-ਵਿਦੇਸ਼ ਵਿੱਚ ਖੇਤੀ ਨੀਤੀਆਂ ਦੇ ਵੱਡੇ ਮਾਹਰ ਮੰਨੇ ਜਾਂਦੇ ਹਨ, ਨੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ।

ਇਸ ਮੁਲਾਕਾਤ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਡਾ. ਸਰਦਾਰਾ ਸਿੰਘ ਜੌਹਲ ਬੇਹੱਦ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਚੋਣਾਂ ਦੇ ਮੌਜੂਦਾ ਦੌਰ ਦੇ ਦਰਮਿਆਨ ਦੇਸ਼ ਦੀ ਸੱਤਾਧਾਰੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਵੱਲੋਂ ਪੰਜਾਬ ਦੇ ਇੱਕ ਇੰਨੇ ਵੱਡੇ ਬੁੱਧੀਜੀਵੀ ਦੇ ਘਰ ਜਾ ਕੇ ਮੁਲਾਕਾਤ ਕਰਨ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਭਾਜਪਾ ਵੱਲੋਂ ਇਸ ਨੂੰ ਸੂਬੇ ਦੇ ਵਿਕਾਸ ਅਤੇ ਬੁੱਧੀਜੀਵੀਆਂ ਨਾਲ ਤਾਲਮੇਲ ਵਧਾਉਣ ਦੀ ਕੜੀ ਵਜੋਂ ਦੇਖਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments