Home ਪੰਜਾਬ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ

0

ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਤੋਂ ਦੇਸ਼ ਪੱਧਰੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਰਸਮੀ ਤੌਰ ‘ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 16 ਦਿਨਾਂ ਦੀ 2,558 ਕਿਲੋਮੀਟਰ ਲੰਬੀ ਜਨਸੰਪਰਕ ਯਾਤਰਾ ਦੀ ਸ਼ੁਰੂਆਤ ਹੋਵੇਗੀ।

ਇਹ ਯਾਤਰਾ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਸਥਿਤ ਪਿੰਡ ਰਾਏਪੁਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਸੰਪੰਨ ਹੋਵੇਗੀ।

ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦਾ ਰੂਟ ਅਤੇ ਪ੍ਰੋਗਰਾਮ ਸਾਂਝਾ ਕਰਦਿਆਂ ਦੱਸਿਆ ਕਿ ‘ਸਮਰਸਤਾ ਸੰਕਲਪ ਯਾਤਰਾ’ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਸਮਾਨਤਾ, ਭਗਤੀ, ਸਮਾਜਿਕ ਏਕਤਾ ਤੇ ਮਾਨਵਤਾ ਦੇ ਸਦੀਵੀ ਸੰਦੇਸ਼ ਨੂੰ ਦੇਸ਼ ਭਰ ਦੇ ਦੋ ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।

ਇਹ ਯਾਤਰਾ 7 ਸੂਬਿਆਂ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 46 ਸ਼ਹਿਰਾਂ ਵਿੱਚੋਂ ਲੰਘੇਗੀ। ਇਸ ਦੌਰਾਨ ਰਸਤੇ ਵਿੱਚ 29 ਵੱਡੀਆਂ ਜਨ ਸਭਾਵਾਂ ਅਤੇ ਜ਼ਿਲ੍ਹਾ ਪੱਧਰ ‘ਤੇ 27 ਪ੍ਰੋਗਰਾਮ ਕਰਵਾਏ ਜਾਣਗੇ।

NO COMMENTS

LEAVE A REPLY

Please enter your comment!
Please enter your name here

Exit mobile version