Home ਦੇਸ਼ ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਦਿੱਤਾ ਅਸਤੀਫ਼ਾ

ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਦਿੱਤਾ ਅਸਤੀਫ਼ਾ

0

ਨਵੀਂ ਦਿੱਲੀ: ਭਾਜਪਾ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਪਿੱਛੇ ਦਾ ਕਾਰਨ ਉਨ੍ਹਾਂ ਨੇ ਆਪਣੇ ਨਿੱਜੀ ਆਰਥਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕਾਰਪੋਰੇਟ/ਪ੍ਰਾਈਵੇਟ ਸੈਕਟਰ ਵਿੱਚ ਜਾਣ ਦੀ ਗੱਲ ਕਹੀ ਹੈ।

ਸ਼ਹਿਜ਼ਾਦ ਨੇ ਆਪਣਾ ਅਸਤੀਫ਼ਾ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਨੇ ਪਹਿਲਾਂ ਤਾਂ ਅਸਤੀਫ਼ਾ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਪਰ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਗਿਆ ਸੀ। ਹਾਲਾਂਕਿ, ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ, ਉਨ੍ਹਾਂ ਨੇ ਆਪਣਾ ਫ਼ੈਸਲਾ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਐਮ ਮੋਦੀ, ਨਿਤਿਨ ਨਬੀਨ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version