Homeਪੰਜਾਬਜਲੰਧਰ 'ਚ ਭਾਜਪਾ ਵਰਕਰ ਅਸ਼ਵਨੀ ਅਟਵਾਲ ਦੇ ਘਰ 'ਤੇ ਹੋਇਆ ਹਮਲਾ

ਜਲੰਧਰ ‘ਚ ਭਾਜਪਾ ਵਰਕਰ ਅਸ਼ਵਨੀ ਅਟਵਾਲ ਦੇ ਘਰ ‘ਤੇ ਹੋਇਆ ਹਮਲਾ

ਪੰਜਾਬ : ਜਲੰਧਰ ‘ਚ ਭਾਜਪਾ ਵਰਕਰ ਦੇ ਘਰ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਜਲੰਧਰ ਪੱਛਮੀ ਦੇ ਬਸਤੀ ਸ਼ੇਖ ਇਲਾਕੇ ਤੋਂ ਸਾਹਮਣੇ ਆਇਆ ਹੈ।

ਇਸ ਸਬੰਧੀ ਭਾਜਪਾ ਵਰਕਰ ਅਸ਼ਵਨੀ ਅਟਵਾਲ ਦਾ ਕਹਿਣਾ ਹੈ ਕਿ ਬੀਤੀ ਰਾਤ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਉਨ੍ਹਾਂ ਦੇ ਘਰ ‘ਤੇ ਇੱਟਾਂ-ਪੱਥਰ ਸੁੱਟੇ। ਇਸ ਦੌਰਾਨ ਇਕ ਬਜ਼ੁਰਗ ਔਰਤ ਜ਼ਖਮੀ ਹੋ ਗਈ ਅਤੇ ਘਰ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਟੁੱਟ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ। ਭਾਜਪਾ ਵਰਕਰ ਅਸ਼ਵਨੀ ਅਟਵਾਲ ਨੇ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments