Homeਪੰਜਾਬਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਰੈਲੀ ’ਚ ਭਾਜਪਾ ਵਰਕਰ ਦੀ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਰੈਲੀ ’ਚ ਭਾਜਪਾ ਵਰਕਰ ਦੀ ਅਚਾਨਕ ਵਿਗੜੀ ਸਿਹਤ

ਜਲੰਧਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਰੈਲੀ ਵਿੱਚ ਪਹੁੰਚੇ ਇੱਕ ਭਾਜਪਾ ਵਰਕਰ ਦੀ ਅਚਾਨਕ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਨੀਸ਼ ਸਹਿਗਲ ਵਜੋਂ ਹੋਈ ਹੈ।

ਜਾਣਕਾਰੀ ਦੇ ਅਨੁਸਾਰ, ਪੁਲਿਸ ਗੇਟ ‘ਤੇ ਪੰਡਾਲ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਰਜਨੀਸ਼ ਸਹਿਗਲ ਅਚਾਨਕ ਡਿੱਗ ਪਿਆ। ਮੌਕੇ ‘ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਉਸਦੀ ਦੇਖਭਾਲ ਕੀਤੀ ਅਤੇ ਐਂਬੂਲੈਂਸ ਦੀ ਮਦਦ ਨਾਲ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮਾਮਲੇ ਵਿੱਚ ਫਿਲਹਾਲ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments