Homeਪੰਜਾਬਲੁਧਿਆਣਾ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’

ਲੁਧਿਆਣਾ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’

ਲੁਧਿਆਣਾ: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਮਰਾਲਾ ਚੌਂਕ ਪਹੁੰਚਣ ਤੇ ਭਾਜਪਾ ਯੁਵਾ ਮੋਰਚਾ ਦੇ ਮੈਂਬਰਾਂ ਵੱਲੋਂ ਸਵਾਗਤ ਕਰਨ ਉਪਰੰਤ ਭਾਜਪਾ ਆਗੂਆਂ ਨੇ ਈਸਾਨਗਰ ਨੇੜੇ ਰੈਲੀ ਕੀਤੀ। ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਭੋਜਪੁਰੀ ਗਾਇਕ-ਅਦਾਕਾਰ ਮਨੋਜ ਤਿਵਾੜੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ। ਤਿਵਾੜੀ ਨੇ ਕਿਹਾ ਕਿ ਪੰਜਾਬ ‘ਚੋਂ ਨਸ਼ੇ ਤਾਂ ਖਤਮ ਕੀਤੇ ਜਾ ਸਕਦੇ ਹਨ, ਪਰ ਸਰਕਾਰ, ਜੋ ਖੁਦ ਨਸ਼ੇ ਦੀ ਆਦੀ ਹੈ, ਕੀ ਕਰੇਗੀ? ਉਨ੍ਹਾਂ ਦੋਸ਼ ਲਾਇਆ ਕਿ 10 ਸਾਲਾਂ ਵਿੱਚ ਝੂਠੇ ਵਾਅਦੇ ਕਰਕੇ ਦਿੱਲੀ ਨੂੰ 20 ਸਾਲ ਪਿੱਛੇ ਧੱਕਣ ਵਾਲੇ ‘ਆਪ’ ਆਗੂ ਹੁਣ ਪੰਜਾਬ ਵਿੱਚ ਵੀ ਉਹੀ ਰਣਨੀਤੀ ਅਪਣਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਾਅਵਾ ਕਰਨ ਵਾਲੀ ‘ਆਪ’ ਦੇ ਆਪਣੇ ਹੀ ਵਰਕਰ ਨਸ਼ੇ ਦੇ ਸੌਦਾਗਰਾਂ ਨਾਲ ਜੁੜੇ ਹੋਏ ਹਨ।

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਯਾਤਰਾ ਹੁਣ ਆਪਣੇ ਅੰਤਿਮ ਪੜਾਅ ਵੱਲ ਵਧ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸੀਨੀਅਰ ਵਕੀਲ ਅਤੇ ਭਾਜਪਾ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਦੇ ਮੁਕਾਬਲੇ ਪੰਜਾਬ ਦੀ ਵਿਕਾਸ ਦਰ ਘਟੀ ਹੈ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਵਿਧਾਇਕ ਦਰਸ਼ਨ ਸਿੰਘ ਬਰਾੜ, ਸਾਬਕਾ ਮੰਤਰੀ ਮਾਲਤੀ ਥਾਪਰ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਵਿਧਾਇਕ ਵਿਜੇ ਸਾਥੀ, ਮੋਗਾ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ, ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਵਿਨੋਦ ਬਾਂਸਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਮਹੇਸ਼ਇੰਦਰ ਤੇ ਹੋਰ ਹਾਜ਼ਰ ਸਨ।

ਭੱਜੀ ਨੇ ਨਸ਼ਾਖੋਰੀ ਲਈ ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
ਲੁਧਿਆਣਾ ‘ਚ ਭਾਜਪਾ ਵੱਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗਿੱਲ ਹਲਕੇ ‘ਚ ਭਾਜਪਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਪਿੰਡ ਦੌਲਣ ਕਲਾਂ ‘ਚ ਲੋਕਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਮੌਕੇ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਭੱਜੀ, ਜੀਵਨ ਗਰਗ, ਵਿਧਾਇਕ ਰਾਜ ਕੁਮਾਰ ਭਾਟੀਆ ਦਿੱਲੀ, ਗੇਜਾ ਰਾਮ ਵਾਲਮੀਕੀ, ਪ੍ਰਿਤਪਾਲ ਸਿੰਘ ਬਲਿਆਵਾਲ ਅਤੇ ਜੀਵਨ ਗੁਪਤਾ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧਣ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਮੌਕੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਵਿੱਚ ਆਪਣੀ ਭੂਮਿਕਾ ਨਿਭਾਉਣੀ ਹੋਵੇਗੀ। ਇਸ ਮੌਕੇ ਵਿਧਾਇਕ ਰਾਜ ਕੁਮਾਰ ਭਾਟੀਆ ਅਤੇ ਗੇਜਾ ਰਾਮ ਵਾਲਮੀਕੀ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments