Home ਪੰਜਾਬ ਭਾਜਪਾ ਦੇ ਨਿਤਿਨ ਨਵੀਨ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਪੰਜਾਬ ਦੇ ਵੱਖ-ਵੱਖ...

ਭਾਜਪਾ ਦੇ ਨਿਤਿਨ ਨਵੀਨ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਪੰਜਾਬ ਦੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਅੱਜ ਟੇਕਣਗੇ ਮੱਥਾ

0

ਪੰਜਾਬ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਤਿੰਨ ਦਿਨਾਂ ਦੌਰੇ ‘ਤੇ ਪੰਜਾਬ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਸਿਰਫ਼ ਰੁਟੀਨ ਦੌਰਾ ਨਹੀਂ ਹੈ ਸਗੋਂ ਭਾਜਪਾ ਦੀ ਪੰਜਾਬ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਕਾਫੀ ਸਰਗਰਮੀ ਚੱਲ ਰਹੀ ਹੈ।

ਭਾਜਪਾ ਦੇ ਨਿਤਿਨ ਨਵੀਨ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਪੰਜਾਬ ਦੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣਗੇ। ਉਹ ਅੱਜ ਯਾਨੀ 20 ਜੂਨ ਨੂੰ ਦੁਪਹਿਰ 12:20 ਵਜੇ ਅੰਮ੍ਰਿਤਸਰ ਪਹੁੰਚਣਗੇ ਅਤੇ ਸ੍ਰੀ ਦਰਬਾਰ ਸਾਹਿਬ, ਇਤਿਹਾਸਕ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸ਼ਾਮ ਨੂੰ ਅੰਮ੍ਰਿਤਸਰ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਉਹ ਜਲੰਧਰ ਆਉਣਗੇ ਅਤੇ ਸ਼ਾਮ ਨੂੰ ਜਲੰਧਰ ‘ਚ ਵਿਸ਼ਾਲ ਰੋਡ ਸ਼ੋਅ ‘ਚ ਹਿੱਸਾ ਲੈਣਗੇ।

ਉਹ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹੋਣ ਵਾਲੇ ਸਮਾਗਮ ‘ਚ ਸ਼ਿਰਕਤ ਕਰਨਗੇ।ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ ਅਤੇ ਇੱਥੋਂ ਦੇ ਦੁੱਗਰੀ ਰੋਡ ‘ਤੇ ਨਵੇਂ ਜ਼ਿਲ੍ਹਾ ਭਾਜਪਾ ਦਫ਼ਤਰ ਦਾ ਉਦਘਾਟਨ ਕਰਨਗੇ । 22 ਜੂਨ ਨੂੰ ਉਹ ਲੁਧਿਆਣਾ ਵਿੱਚ ਸੂਬਾ ਭਾਜਪਾ ਕੋਰ ਕਮੇਟੀ, ਸੂਬਾ ਕਾਰਜਕਾਰਨੀ, ਜ਼ਿਲ੍ਹਾ ਪ੍ਰਧਾਨਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਨੌਜਵਾਨ ਨੁਮਾਇੰਦਿਆਂ ਆਦਿ ਨਾਲ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਘਰ ਰਾਤ ਦੇ ਖਾਣੇ ਵਿੱਚ ਸ਼ਾਮਲ ਹੋਣਗੇ।

NO COMMENTS

LEAVE A REPLY

Please enter your comment!
Please enter your name here

Exit mobile version