Home ਪੰਜਾਬ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨੀ ਝੜਪ , ਚਾਰ ਦੀ ਮੌਤ ,...

ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨੀ ਝੜਪ , ਚਾਰ ਦੀ ਮੌਤ , ਪੂਰੇ ਇਲਾਕੇ ‘ਚ ਫੈਲੀ ਦਹਿਸ਼ਤ

0

ਗੁਰਦਾਸਪੁਰ: ਜ਼ਿਲ੍ਹੇ ਦੇ ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ‘ਚ ਬੀਤੀ ਦੇਰ ਰਾਤ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਲੈ ਲਿਆ। ਇਸ ਸਨਸਨੀਖੇਜ਼ ਘਟਨਾ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਨਾਂ ਦੇ ਨੌਜਵਾਨ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੀ ਮਾਸੀ ਹਰਜੀਤ ਕੌਰ ਅਤੇ 12 ਸਾਲਾ ਚਚੇਰੇ ਭਰਾ ਹਰੀ ਅੰਮ੍ਰਿਤਪਾਲ ਸਿੰਘ ਨੂੰ ਕਥਿਤ ਤੌਰ ’ਤੇ ਗੋਲੀ ਮਾਰ ਦਿੱਤੀ। ਇਸ ਦੌਰਾਨ ਉਸ ਦਾ ਦੋਸਤ ਪ੍ਰਗਟ ਸਿੰਘ ਜੋ ਕਿ ਆਰਮੀ ਦਾ ਜਵਾਨ ਦੱਸਿਆ ਜਾਂਦਾ ਹੈ, ਉਸ ਨੂੰ ਰੋਕਣ ਲਈ ਅੱਗੇ ਆਇਆ ਪਰ ਮੁਲਜ਼ਮਾਂ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮਨਜੋਤ ਸਿੰਘ ਆਪਣੇ ਘਰ ਪਹੁੰਚਿਆ ਅਤੇ ਰਸੋਈ ‘ਚ ਜਾ ਕੇ ਖੁਦ ਨੂੰ ਵੀ ਗੋਲੀ ਮਾਰ ਲਈ। ਇਸ ਘਟਨਾ ਵਿੱਚ ਕੁੱਲ ਚਾਰ ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਅਤੇ ਬਟਾਲਾ ਦੇ ਡੀ.ਐਸ.ਪੀ. ਸਿਟੀ ਸੁਖਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਕੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਨੇ ਚਾਰੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਪੂਰੀ ਘਟਨਾ ਦੀ ਸਪੱਸ਼ਟ ਤਸਵੀਰ ਸਾਹਮਣੇ ਆਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version