Home ਪੰਜਾਬ ਤਰਨਤਾਰਨ ‘ਚ ਖ਼ੂਨੀ ਰਿਸ਼ਤੇ, ਘਰੇਲੂ ਝਗੜੇ ‘ਚ ਪਿਤਾ ਦਾ ਕਤਲ

ਤਰਨਤਾਰਨ ‘ਚ ਖ਼ੂਨੀ ਰਿਸ਼ਤੇ, ਘਰੇਲੂ ਝਗੜੇ ‘ਚ ਪਿਤਾ ਦਾ ਕਤਲ

0

ਤਰਨਤਾਰਨ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸਰਹੱਦੀ ਪਿੰਡ ਵਲਟੋਹਾ ਵਿੱਚ ਘਰੇਲੂ ਝਗੜੇ ਦੌਰਾਨ ਇੱਕ ਪੁੱਤਰ ਨੇ ਕਥਿਤ ਤੌਰ ‘ਤੇ ਆਪਣੇ ਹੀ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸਨਸਨੀ ਫੈਲ ਗਈ ਹੈ।

ਮ੍ਰਿਤਕ ਦੀ ਪਛਾਣ 50 ਸਾਲਾ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਮੁਲਜ਼ਮ ਪੁੱਤਰ ਦਾ ਨਾਮ ਹਰਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਪਿਤਾ ਅਤੇ ਪੁੱਤਰ ਵਿਚਾਲੇ ਕਾਫ਼ੀ ਸਮੇਂ ਤੋਂ ਘਰੇਲੂ ਕਲੇਸ਼ ਚੱਲ ਰਿਹਾ ਸੀ। ਇਸੇ ਝਗੜੇ ਦੌਰਾਨ ਸ਼ਨਿਚਰਵਾਰ ਨੂੰ ਹਰਪ੍ਰੀਤ ਸਿੰਘ ਨੇ ਕਥਿਤ ਤੌਰ ‘ਤੇ ਪਿਤਾ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਵਲਟੋਹਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਹਰਪ੍ਰੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਉਸ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਕਤਲ ਦਾ ਕਾਰਨ ਘਰੇਲੂ ਕਲੇਸ਼ ਸਾਹਮਣੇ ਆਇਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version