Home ਸੰਸਾਰ ਪਾਕਿਸਤਾਨ ਦੇ ਬਲੋਚਿਸਤਾਨ ‘ਚ ਨਦੀ ‘ਚੋਂ ਮਿਲੀਆਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ

ਪਾਕਿਸਤਾਨ ਦੇ ਬਲੋਚਿਸਤਾਨ ‘ਚ ਨਦੀ ‘ਚੋਂ ਮਿਲੀਆਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ

0

ਪੇਸ਼ਾਵਰ: ਪਾਕਿਸਤਾਨ ਦੇ ਬਲੋਚਿਸਤਾਨ ‘ਚ ਨਦੀ ‘ਚੋਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ ਕਰਾਚੀ, 29 ਸਤੰਬਰ (ਭਾਸ਼ਾ) ਪਾਕਿਸਤਾਨ ਦੇ ਬਲੋਚਿਸਤਾਨ ‘ਚ ਗੋਰਗ ਨਦੀ ‘ਚੋਂ ਪੁਲਿਸ ਨੇ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ, ਜਦਕਿ ਇਕ ਵਿਅਕਤੀ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਤਰਬਤ ਜ਼ਿਲ੍ਹਾ ਪੁਲਿਸ ਅਧਿਕਾਰੀ ਅਜ਼ੀਜ਼ ਬਲੋਚ ਨੇ ਅੱਜ ਕਿਹਾ, “ਲਾਸ਼ਾਂ ਘੱਟੋ-ਘੱਟ ਤਿੰਨ ਦਿਨ ਪੁਰਾਣੀਆਂ ਹਨ ਅਤੇ ਬੀਤੇ ਦਿਨ ਬਰਾਮਦ ਕੀਤੀਆਂ ਗਈਆਂ ਸਨ।” ਉਨ੍ਹਾਂ ਕੋਲੋਂ ਮਿਲੇ ਦਸਤਾਵੇਜ਼ਾਂ ਤੋਂ ਉਨ੍ਹਾਂ ਦੀ ਪਛਾਣ ਅਫਗਾਨ ਨਾਗਰਿਕ ਵਜੋਂ ਹੋਈ ਹੈ। ਇਨ੍ਹਾਂ ਦੀ ਪਛਾਣ ਸਲੀਮ ਖਾਨ, ਸ਼ੇਰ ਆਗਾ ਖਾਨ ਅਤੇ ਨਜੀਬੁਦੀਨ ਵਜੋਂ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਪੁਲਿਸ ਇਹ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ ਕਿ ਅਫਗਾਨ ਨਾਗਰਿਕਾਂ ਦੀ ਮੌਤ ਕਿਵੇਂ ਹੋਈ ਅਤੇ ਜ਼ਖਮੀ ਅਫਗਾਨ ਨਾਗਰਿਕ ਦੇ ਬਿਆਨ ਦੇਣ ਤੋਂ ਬਾਅਦ ਸਥਿਤੀ ਸਪੱਸ਼ਟ ਹੋਵੇਗੀ।

ਬਲੋਚਿਸਤਾਨ ਸਰਕਾਰ ਨੇ ਸੂਬੇ ‘ਚ ਰਹਿ ਰਹੇ ਗੈਰ-ਕਾਨੂੰਨੀ ਅਫਗਾਨ ਨਾਗਰਿਕਾਂ ਨੂੰ ਡਿਪੋਰਟ ਕਰਨ ਲਈ ਚੱਲ ਰਹੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਅਫਗਾਨ ਨਾਗਰਿਕਾਂ ਨੂੰ ਚਮਨ, ਬਦਨੀ ਅਤੇ ਬਹਿਰਾਮਚਾ ਸਥਿਤ ਸਰਹੱਦੀ ਚੌਕੀਆਂ ਰਾਹੀਂ ਵਾਪਸ ਭੇਜਿਆ ਜਾ ਰਿਹਾ ਹੈ। ਪਿਛਲੇ ਸਾਲ ਤੋਂ ਬਲੋਚਿਸਤਾਨ ਤੋਂ ਹਜ਼ਾਰਾਂ ਅਫਗਾਨ ਨਾਗਰਿਕਾਂ ਨੂੰ ਵਾਪਸ ਭੇਜਿਆ ਜਾ ਚੁੱਕਾ ਹੈ। ਪਾਕਿਸਤਾਨ ਨੇ ਕਾਬੁਲ ਦੀ ਤਾਲਿਬਾਨ ਸਰਕਾਰ ‘ਤੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਕਮਾਂਡਰਾਂ ਅਤੇ ਅੱਤਵਾਦੀਆਂ ਨੂੰ ਪਨਾਹ ਦੇਣ ਅਤੇ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਕਰਨ ਵਿਚ ਮਦਦ ਕਰਨ ਦਾ ਦੋਸ਼ ਲਗਾਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version