Home ਪੰਜਾਬ ਪੰਜਾਬ ਦੇ ਆਦਮਪੁਰ ਇਲਾਕੇ ‘ਚ ਮਿਲੀ 35 ਸਾਲਾ ਨੌਜ਼ਵਾਨ ਦੀ ਲਾਸ਼

ਪੰਜਾਬ ਦੇ ਆਦਮਪੁਰ ਇਲਾਕੇ ‘ਚ ਮਿਲੀ 35 ਸਾਲਾ ਨੌਜ਼ਵਾਨ ਦੀ ਲਾਸ਼

0

ਆਦਮਪੁਰ : ਆਦਮਪੁਰ ਥਾਣੇ ਅਧੀਨ ਪੈਂਦੇ ਪਿੰਡ ਪਧਿਆਣਾ ਵਿੱਚ ਇੱਕ ਕਿਸਾਨ ਦੇ ਖੇਤਾਂ ਵਿੱਚੋਂ 35 ਸਾਲਾ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਆਲੇ-ਦੁਆਲੇ ਦੇ ਪਿੰਡਾਂ ਵਿੱਚ ਦਹਿਸ਼ਤ ਫੈਲਣ ਦੀ ਖ਼ਬਰ ਹੈ। ਡੀ.ਐਸ.ਪੀ ਆਦਮਪੁਰ ਸਬ ਡਿਵੀਜ਼ਨ ਕੁਲਵੰਤ ਸਿੰਘ ਅਤੇ ਥਾਣਾ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 10 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਪਿੰਡ ਪਧਿਆਣਾ ਦੇ ਖੇਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ‘ਤੇ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਦੀ ਜਾਂਚ ਕੀਤੀ, ਪਰ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।

ਉਨ੍ਹਾਂ ਦੱਸਿਆ ਹੈ ਕਿ ਮ੍ਰਿਤਕ ਦਾ ਚਿਹਰਾ ਪੂਰੀ ਤਰ੍ਹਾਂ ਮਿੱਟੀ ਨਾਲ ਢੱਕਿਆ ਹੋਇਆ ਸੀ ਅਤੇ ਮ੍ਰਿਤਕ ਦੇ ਗਲੇ ਵਿੱਚ ਰੱਸੀ ਬੰਨ੍ਹੀ ਹੋਈ ਸੀ ਅਤੇ ਉਹ ਕਿਸਾਨ ਮਨਜੀਤ ਸਿੰਘ ਦੇ ਖੇਤਾਂ ਵਿੱਚੋਂ ਪਿਆ ਮਿਲਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪਛਾਣ ਲਈ ਜਲੰਧਰ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version