Homeਪੰਜਾਬਬਠਿੰਡਾ ਸਰਹਿੰਦ ਨਹਿਰ ਚੋਂ ਇਕ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

ਬਠਿੰਡਾ ਸਰਹਿੰਦ ਨਹਿਰ ਚੋਂ ਇਕ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

ਬਠਿੰਡਾ  : ਬਠਿੰਡਾ ਸਰਹਿੰਦ ਨਹਿਰ ਤੋਂ ਪਿੰਡ ਪੂਹਲੀ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਵ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਨੇ ਬੰਟੀ ਗੋਤਾਖੋਰ ਦੀ ਮਦਦ ਨਾਲ ਲਾਸ਼ ਨੂੰ ਨਹਿਰ ‘ਚੋਂ ਬਾਹਰ ਕੱਢਿਆ। ਥਾਣਾ ਨਥਾਣਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ।

ਮ੍ਰਿਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਮ੍ਰਿਤਕ ਨੇ ਕਾਲੇ ਰੰਗ ਦੀ ਪੈਂਟ ਅਤੇ ਬਾਕਸ ਵਾਲੀ ਕਮੀਜ਼ ਪਾਈ ਹੋਈ ਸੀ ਅਤੇ ਉਸਦੇ ਖੱਬੇ ਹੱਥ ‘ਤੇ ਦਿਲ ਦਾ ਟੈਟੂ ਬਣਿਆ ਹੋਇਆ ਸੀ। ਪੁਲਿਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments