Homeਪੰਜਾਬਫਰੀਦਕੋਟ ’ਚ ਸੜਕ ਕਿਨਾਰੇ ਮਿਲੀ ਵਿਅਕਤੀ ਦੀ ਲਾਸ਼

ਫਰੀਦਕੋਟ ’ਚ ਸੜਕ ਕਿਨਾਰੇ ਮਿਲੀ ਵਿਅਕਤੀ ਦੀ ਲਾਸ਼

ਫਰੀਦਕੋਟ: ਸ਼ਹਿਰ ਵਿੱਚ ਸੇਖ ਫਰੀਦ ਆਗਮਨ ਪੁਰਬ ਦੇ ਪਹਿਲੇ ਦਿਨ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਾਦਿਕ ਰੋਡ ’ਤੇ ਗਿਆਨੀ ਜੈਲ ਸਿੰਘ ਮਾਰਕੀਟ ਦੇ ਸਾਹਮਣੇ ਸੜਕ ਕਿਨਾਰੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਲਾਸ਼ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਰਿਹਾਇਸ਼ ਤੋਂ ਕਰੀਬ 200 ਮੀਟਰ ਦੀ ਦੂਰੀ ’ਤੇ ਮਿਲੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੀਸੀਆਰ ਅਤੇ ਥਾਣਾ ਸਿਟੀ-2 ਫਰੀਦਕੋਟ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ, ਪਰ ਹਾਲੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਚਿਹਰੇ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ ਅਤੇ ਚਿਹਰਾ ਬੁਰੀ ਤਰ੍ਹਾਂ ਵਿਗੜਿਆ ਹੋਇਆ ਹੈ। ਪੁਲਿਸ ਨੂੰ ਮੁੱਢਲੀ ਜਾਂਚ ਦੌਰਾਨ ਸ਼ੱਕ ਹੈ ਕਿ ਕਿਸੇ ਭਾਰੀ ਵਸਤੂ ਦੇ ਵੱਜਣ ਕਾਰਨ ਵਿਅਕਤੀ ਦੀ ਮੌਤ ਹੋਈ ਹੋ ਸਕਦੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਦੇ ਹਾਲਾਤਾਂ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਫਰੀਦਕੋਟ ਦੇ ਡੀ.ਐਸ.ਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸਾਦਿਕ ਰੋਡ ’ਤੇ ਮੈਡੀਕਲ ਹਸਪਤਾਲ ਦੀ ਕੰਧ ਨਾਲ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਫਾਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਡੀ.ਐਸ.ਪੀ ਨੇ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਤੇ ਫਾਰੈਂਸਿਕ ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments