Homeਮਨੋਰੰਜਨਬਲਾਤਕਾਰ ਤੇ ਧਮਕੀਆਂ ਦੇਣ ਦੇ ਦੋਸ਼ 'ਚ ਬਾਲੀਵੁੱਡ ਫਿਲਮ ਨਿਰਮਾਤਾ ਸ਼ਕੀਲ ਨੂਰਾਨੀ...

ਬਲਾਤਕਾਰ ਤੇ ਧਮਕੀਆਂ ਦੇਣ ਦੇ ਦੋਸ਼ ‘ਚ ਬਾਲੀਵੁੱਡ ਫਿਲਮ ਨਿਰਮਾਤਾ ਸ਼ਕੀਲ ਨੂਰਾਨੀ ਗ੍ਰਿਫ਼ਤਾਰ

ਮੁੰਬਈ: ਮੁੰਬਈ ਪੁਲਿਸ ਨੇ 33 ਸਾਲਾ ਉਭਰਦੀ ਅਦਾਕਾਰਾ ਵੱਲੋਂ ਬਲਾਤਕਾਰ ਅਤੇ ਧਮਕੀਆਂ ਦੇਣ ਦੇ ਦੋਸ਼ ਤੋਂ ਬਾਅਦ ਬਾਲੀਵੁੱਡ ਫਿਲਮ ਨਿਰਮਾਤਾ ਸ਼ਕੀਲ ਨੂਰਾਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 73 ਸਾਲਾ ਦੋਸ਼ੀ ਨੂੰ ਸ਼ਨੀਵਾਰ ਨੂੰ ਮਹਾਬਲੇਸ਼ਵਰ ਸਥਿਤ ਉਸ ਦੇ ਫਾਰਮ ਹਾਊਸ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਮੁੰਬਈ ਤੋਂ 200 ਕਿਲੋਮੀਟਰ ਤੋਂ ਜ਼ਿਆਦਾ ਦੂਰ ਸਥਿਤ ਪਹਾੜੀ ਸਟੇਸ਼ਨ ਹੈ।

ਉਨ੍ਹਾਂ ਦੱਸਿਆ ਕਿ ਫਿਲਮ ਨਿਰਮਾਤਾ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਫਰਾਰ ਹੋ ਗਿਆ ਸੀ। ਨੂਰਾਨੀ ਨੇ ਗੋਵਿੰਦਾ ਦੀ ‘ਜੋਰੂ ਕਾ ਗੁਲਾਮ’ (2000) ਅਤੇ ਸੁਨੀਲ ਸ਼ੈੱਟੀ ਦੀ ‘ਬੜੇ ਦਿਲਵਾਲਾ’ (1999) ਵਰਗੀਆਂ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ। ਆਪਣੀ ਸ਼ਿਕਾਇਤ ‘ਚ ਔਰਤ ਨੇ ਦੋਸ਼ ਲਾਇਆ ਕਿ ਨੂਰਾਨੀ ਨੇ ਪਿਛਲੇ ਚਾਰ ਸਾਲਾਂ ‘ਚ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਉਸ ਨੂੰ ਜ਼ਹਿਰ ਵੀ ਦਿੱਤਾ, ਜਿਸ ਕਾਰਨ ਉਸ ਦਾ ਗਰਭਪਾਤ ਹੋ ਗਿਆ।

ਔਰਤ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਨੂੰ ਆਉਣ ਵਾਲੀ ਫਿਲਮ ਦੀ ਸਕ੍ਰਿਪਟ ਬਾਰੇ ਚਰਚਾ ਕਰਨ ਦੇ ਬਹਾਨੇ ਮਲਵਾਨੀ ਇਲਾਕੇ ਵਿੱਚ ਆਪਣੇ ਘਰ ਬੁਲਾਇਆ ਸੀ। ਉੱਥੇ ਉਸ ਨੇ ਕਥਿਤ ਤੌਰ ‘ਤੇ ਉਸ ਨੂੰ ਸ਼ਰਾਬ ਪਿਲਾ ਦਿੱਤੀ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਔਰਤ ਨੇ ਦੋਸ਼ ਲਾਇਆ ਕਿ ਜਦੋਂ ਉਸ ਨੂੰ ਹੋਸ਼ ਆਈ ਤਾਂ ਨੂਰਾਨੀ ਨੇ ਉਸ ਨੂੰ ਆਪਣੇ ਮੋਬਾਈਲ ਫੋਨ ‘ਤੇ ਇਕ ਨਿੱਜੀ ਵੀਡੀਓ ਦਿਖਾਈ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਜਾਂ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ ਤਾਂ ਵੀਡੀਓ ਫੈਲਾ ਦਿੱਤੀ ਜਾਵੇਗੀ। ਕਰੀਬ 40 ਦਿਨ ਪਹਿਲਾਂ ਦਰਜ ਕਰਵਾਈ ਗਈ ਔਰਤ ਦੀ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਨੇ ਕਥਿਤ ਵੀਡੀਓ ਦੀ ਵਰਤੋਂ ਉਸ ਨੂੰ ਧਮਕੀ ਦੇਣ ਲਈ ਕੀਤੀ ਅਤੇ ਕਈ ਵਾਰ ਉਸ ਦਾ ਜਿਨਸੀ ਸ਼ੋਸ਼ਣ ਕੀਤਾ।

ਸ਼ਿਕਾਇਤ ‘ਚ ਔਰਤ ਨੇ ਦੋਸ਼ ਲਾਇਆ ਹੈ ਕਿ ਘਟਨਾ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਗਰਭ ਨਿਰੋਧਕ ਗੋਲੀਆਂ ਦਿੱਤੀਆਂ ਅਤੇ ਜ਼ਹਿਰ ਵੀ ਦਿੱਤਾ, ਜਿਸ ਕਾਰਨ ਉਸ ਦਾ ਗਰਭਪਾਤ ਹੋ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਪੁਲਿਸ ਨੇ ਮੁੰਬਈ ਦੇ ਅੰਧੇਰੀ ਇਲਾਕੇ ‘ਚ ਲੋਖੰਡਵਾਲਾ ‘ਚ ਉਸ ਦੇ ਬੇਟੇ ਦੇ ਘਰ ਦੀ ਵੀ ਤਲਾਸ਼ੀ ਲਈ, ਪਰ ਉਸ ਦਾ ਕੋਈ ਸੁਰਾਗ ਨਹੀਂ ਲਗਾ ਸਕੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਕਨੀਕੀ ਸੂਚਨਾ ਦੇ ਆਧਾਰ ‘ਤੇ ਆਖਰਕਾਰ ਉਸ ਨੂੰ ਮਹਾਬਲੇਸ਼ਵਰ ਸਥਿਤ ਉਸ ਦੇ ਫਾਰਮ ਹਾਊਸ ਤੋਂ ਫੜ ਲਿਆ ਗਿਆ। ਸ਼ਨੀਵਾਰ ਨੂੰ ਉਸ ਨੂੰ ਮੁੰਬਈ ਲਿਆਂਦਾ ਗਿਆ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ।

ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਹਨਾਂ ਵਿੱਚ ਧਾਰਾਵਾਂ 64(2)(ਮ) (ਬਲਾਤਕਾਰ), 123 (ਜ਼ਹਿਰ ਜਾਂ ਹਾਨੀਕਾਰਕ ਪਦਾਰਥ ਨਾਲ ਨੁਕਸਾਨ ਪਹੁੰਚਾਉਣਾ), 88 (ਗਰਭਪਾਤ ਦਾ ਕਾਰਨ) ਅਤੇ 351(2) (ਅਪਰਾਧਿਕ ਧਮਕੀ) ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 12 ਅਗਸਤ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments