HomeENTERTAINMENTਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਰੈਪਰ ਬਾਦਸ਼ਾਹ ਇਕ ਵਾਰ ਫਿਰ ਹੋਏ ਲਾਈਮਲਾਈਟ

ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਰੈਪਰ ਬਾਦਸ਼ਾਹ ਇਕ ਵਾਰ ਫਿਰ ਹੋਏ ਲਾਈਮਲਾਈਟ

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਇਕ ਵਾਰ ਫਿਰ ਲਾਈਮਲਾਈਟ ‘ਚ ਆ ਗਏ ਹਨ। ਆਪਣੇ ਗੀਤਾਂ ਨਾਲ ਲੋਕਾਂ ਨੂੰ ਨਚਾਉਣ ਵਾਲਾ ਬਾਦਸ਼ਾਹ ਹੁਣ ਆਨਲਾਈਨ ਸੱਟੇਬਾਜ਼ੀ ਐਪ ਨੂੰ ਪ੍ਰਮੋਟ ਕਰਨ ਦੇ ਮਾਮਲੇ ‘ਚ ਫਸ ਗਿਆ ਹੈ। ਰਿਪੋਰਟ ਮੁਤਾਬਕ ਇਹ ਮਾਮਲਾ ਫੇਅਰਪਲੇ ਨਾਂ ਦੀ ਐਪ ਨਾਲ ਜੁੜਿਆ ਹੋਇਆ ਹੈ। ਇਸ ਐਪ ਨੂੰ ਬਾਦਸ਼ਾਹ ਦੁਆਰਾ ਪ੍ਰਮੋਟ ਕੀਤਾ ਗਿਆ ਸੀ। ਮਹਾਰਾਸ਼ਟਰ ਪੁਲਿਸ ਦੇ ਸਾਈਬਰ ਸੈੱਲ ਨੇ ਅੱਜ ਉਨ੍ਹਾਂ ਸੰਮਨ ਭੇਜ ਕੇ ਪੁੱਛਗਿੱਛ ਕੀਤੀ। ਹਾਲਾਂਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਬਾਦਸ਼ਾਹ ਕਿਸੇ ਵਿਵਾਦ ਵਿੱਚ ਨਾ ਫਸਿਆ ਹੋਵੇ। ਇਸ ਤੋਂ ਪਹਿਲਾਂ ਉਨ੍ਹਾਂ ‘ਤੇ ਇੰਸਟਾਗ੍ਰਾਮ ‘ਤੇ ਫਰਜ਼ੀ ਫਾਲੋਅਰਜ਼ ਅਤੇ ਯੂਟਿਊਬ ‘ਤੇ ਫਰਜ਼ੀ ਵਿਊਜ਼ ਵਧਾਉਣ ਦੇ ਦੋਸ਼ ਵੀ ਲੱਗ ਚੁੱਕੇ ਹਨ।

ਦਰਅਸਲ ਅਗਸਤ 2020 ‘ਚ ਬਾਦਸ਼ਾਹ ਨੇ ਪੈਸੇ ਦੇ ਕੇ ਸੋਸ਼ਲ ਮੀਡੀਆ ‘ਤੇ ਆਪਣੇ ਫਰਜ਼ੀ ਫਾਲੋਅਰਸ ਅਤੇ ਵਿਊਜ਼ ਵਧਾਉਣ ਦਾ ਦੋਸ਼ ਲੱਗਾ ਸੀ। ਇਸ ਸਬੰਧੀ ਕ੍ਰਿਮੀਨਲ ਇੰਟੈਲੀਜੈਂਸ ਯੂਨਿਟ ਨੇ ਵੀ ਬਾਦਸ਼ਾਹ ਨੂੰ ਪੁੱਛਗਿੱਛ ਲਈ ਇਸੇ ਸਾਲ 20 ਅਗਸਤ ਨੂੰ ਸੰਮਨ ਭੇਜਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਮੁੰਬਈ ਪੁਲਿਸ ਨੇ ਬਾਦਸ਼ਾਹ ਤੋਂ ਪੁੱਛਗਿੱਛ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਸੀ।

ਦੱਸ ਦੇਈਏ ਕਿ ਉਸ ਸਮੇਂ ਗਾਇਕਾ ਭੂਮੀ ਤ੍ਰਿਵੇਦੀ ਨੇ ਬਾਦਸ਼ਾਹ ਖ਼ਿਲਾਫ਼ ਮੁੰਬਈ ਪੁਲਿਸ ਕੋਲ ਫਰਜ਼ੀ ਸੋਸ਼ਲ ਮੀਡੀਆ ਫਾਲੋਅਰਸ ਨੂੰ ਲੈ ਕੇ ਮਾਮਲਾ ਦਰਜ ਕਰਵਾਇਆ ਸੀ। ਭੂਮੀ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ ਦੇ ਨਾਂ ‘ਤੇ ਸੋਸ਼ਲ ਮੀਡੀਆ ‘ਤੇ ਫਰਜ਼ੀ ਫੈਨ ਫਾਲੋਇੰਗ ਵਧਾਉਣ ਦਾ ਦਾਅਵਾ ਕਰ ਰਹੇ ਹਨ। ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਕਈ ਖਿਡਾਰੀਆਂ, ਕਾਰੋਬਾਰੀਆਂ ਅਤੇ ਬਾਲੀਵੁੱਡ ਸਿਤਾਰਿਆਂ ਨੇ ਆਪਣੇ ਫਾਲੋਅਰਜ਼ ਨੂੰ ਵਧਾਉਣ ਲਈ ਪੈਸੇ ਦਿੱਤੇ ਸਨ।

ਬਾਦਸ਼ਾਹ ਦਾ ਗੀਤ ‘ਯੇ ਲੜਕੀ ਪਾਗਲ ਹੈ’ ਜੁਲਾਈ 2019 ‘ਚ ਰਿਲੀਜ਼ ਹੋਇਆ ਸੀ। ਫਿਰ ਇਸ ਗੀਤ ਨੂੰ ਸਿਰਫ 24 ਘੰਟਿਆਂ ‘ਚ 7.6 ਕਰੋੜ ਵਿਊਜ਼ ਮਿਲ ਗਏ। ਇਹ ਗੀਤ ਛੇ ਵੱਖ-ਵੱਖ ਦੇਸ਼ਾਂ ਵਿੱਚ ਟਾਪ ਟ੍ਰੈਂਡਿੰਗ ਸੀ। ਉਦੋਂ ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਬਾਦਸ਼ਾਹ ਨੇ ਕਬੂਲ ਕੀਤਾ ਸੀ ਕਿ ਉਨ੍ਹਾਂ ਨੇ ਇਸ ਗੀਤ ਲਈ 7.2 ਕਰੋੜ ਵਿਊਜ਼ 72 ਲੱਖ ਰੁਪਏ ਵਿੱਚ ਖਰੀਦੇ ਸਨ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ 24 ਘੰਟਿਆਂ ਵਿੱਚ ਯੂਟਿਊਬ ‘ਤੇ ਸਭ ਤੋਂ ਵੱਧ ਦੇਖੇ ਜਾਣ ਵਾਲੇ ਵੀਡੀਓ ਦਾ ਵਿਸ਼ਵ ਰਿਕਾਰਡ ਬਣਾਉਣਾ ਚਾਹੁੰਦਾ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments