Home ਪੰਜਾਬ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਬੰਬ ਧਮਾਕੇ ਦੀ ਧਮਕੀ

ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਬੰਬ ਧਮਾਕੇ ਦੀ ਧਮਕੀ

0

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਆਉਣ ਵਾਲੇ ਸੰਗੀਤ ਸਮਾਰੋਹਾਂ ਨੂੰ ਲੈ ਕੇ ਵੱਡੀ ਧਮਕੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਦਿੱਲੀ ਅਤੇ ਅਹਿਮਦਾਬਾਦ ਵਿੱਚ ਹੋਣ ਵਾਲੇ ਉਨ੍ਹਾਂ ਦੇ ਕੰਸਰਟ ਵਾਲੀਆਂ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਦੌਰਾਨ ਦਿਲਜੀਤ ਦੋਸਾਂਝ ਦੇ ਭਾਰਤ ਵਿੱਚ ਕਈ ਸੰਗੀਤ ਸਮਾਰੋਹ ਹੋਣੇ ਹਨ। ਇਸੇ ਦੌਰਾਨ ਧਮਕੀ ਭਰੀ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਵੀ ਚਿੰਤਾ ਵਧ ਗਈ ਹੈ।

ਸੂਤਰਾਂ ਮੁਤਾਬਕ ਈ-ਮੇਲ ਭੇਜਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਕਥਿਤ ਤੌਰ ’ਤੇ ‘ਖਾਲਿਸਤਾਨ ਨੈਸ਼ਨਲ ਆਰਮੀ’ ਨਾਲ ਜੁੜਿਆ ਹੋਇਆ ਦੱਸਿਆ ਹੈ। ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਕਿ 1 ਨਵੰਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਅਤੇ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਧਮਾਕੇ ਕੀਤੇ ਜਾਣਗੇ।

ਦੋਵੇਂ ਤਾਰੀਖਾਂ ’ਤੇ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਹੋਣੇ ਤੈਅ ਦੱਸੇ ਜਾ ਰਹੇ ਹਨ। ਧਮਕੀ ਦੇਣ ਵਾਲੇ ਨੇ ਈ-ਮੇਲ ਰਾਹੀਂ ਲੋਕਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਿੱਚ ਨਾ ਜਾਣ ਦੀ ਚਿਤਾਵਨੀ ਵੀ ਦਿੱਤੀ ਹੈ।

ਧਮਕੀ ਭਰੀ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਧਮਕੀ ਦੀ ਅਸਲ ਸੱਚਾਈ ਅਤੇ ਇਸ ਪਿੱਛੇ ਕੌਣ ਹੈ, ਇਸ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

NO COMMENTS

LEAVE A REPLY

Please enter your comment!
Please enter your name here

Exit mobile version