Home ਦੇਸ਼ ਲਖਨਊ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਇੱਕ ਫਲਾਈਟ ਨੂੰ ਬੰਬ ਨਾਲ...

ਲਖਨਊ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਇੱਕ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਨਵੀਂ ਦਿੱਲੀ : ਲਖਨਊ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਇੱਕ ਫਲਾਈਟ ਨੂੰ ਉਡਾਣ ਭਰਨ ਤੋਂ ਠੀਕ ਪਹਿਲਾਂ ਬੰਬ ਦੀ ਧਮਕੀ ਮਿਲੀ। ਜਹਾਜ਼ ਦੇ ਟਾਇਲਟ ਵਿੱਚੋਂ ਮਿਲੇ ਇੱਕ ਟਿਸ਼ੂ ਪੇਪਰ ਵਿੱਚ ਬੰਬ ਦੀ ਧਮਕੀ ਲਿਖੀ ਹੋਈ ਮਿਲੀ।  ਜਿਸ ਦੇ ਬਾਅਦ ਅਧਿਕਾਰੀਆਂ ਨੇ ਸੁਰੱਖਿਆ ਪ੍ਰੋਟੋਕੋਲ ਲਾਗੂ ਕਰ ਦਿੱਤਾ। ਚੇਤਾਵਨੀ ਤੋਂ ਬਾਅਦ, ਸੁਰੱਖਿਆ ਏਜੰਸੀਆਂ ਨੇ ਜਹਾਜ਼ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਬੰਬ ਦੀ ਧਮਕੀ ਉਦੋਂ ਮਿਲੀ ਜਦੋਂ ਉਡਾਣ ਲਖਨਊ ਤੋਂ ਰਵਾਨਾ ਹੋਣ ਦੀ ਤਿਆਰੀ ਕਰ ਰਹੀ ਸੀ। ਉਡਾਣ ਵਿੱਚ ਲਗਭਗ 180 ਯਾਤਰੀ ਸਵਾਰ ਸਨ।

ਜਾਂਚ ਤੋਂ ਬਾਅਦ ਫਲਾਈਟ ਕੀਤੀ ਗਈ ਰਵਾਨਾ

ਅਧਿਕਾਰੀਆਂ ਨੇ ਦੱਸਿਆ ਕਿ ਲਖਨਊ-ਦਿੱਲੀ ਉਡਾਣ ਵਿੱਚ ਦੇਰੀ ਹੋਈ ਕਿਉਂਕਿ ਉਡਾਣ ਭਰਨ ਤੋਂ ਠੀਕ ਪਹਿਲਾਂ ਬੰਬ ਦੀ ਝੂਠੀ ਧਮਕੀ ਮਿਲੀ ਸੀ। ਲਗਭਗ 180 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੰਡੀਗੋ ਦੀ ਇਹ ਉਡਾਣ ਸਵੇਰੇ 10:45 ਵਜੇ ਲਖਨਊ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀ ਸੀ। ਫਲਾਈਟ ਦੇ ਕਰੂ ਨੂੰ ਬੰਬ ਹੋਣ ਦੀ ਧਮਕੀ ਦੇ ਬਾਰੇ ਵਿੱਚ ਜਾਣਕਾਰੀ ਮਿਲੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version