Homeਪੰਜਾਬਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ 'ਚ ਈ-ਮੇਲ ਰਾਹੀਂ ਬੰਬ ਦੀ ਮਿਲੀ ਧਮਕੀ

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਚ ਈ-ਮੇਲ ਰਾਹੀਂ ਬੰਬ ਦੀ ਮਿਲੀ ਧਮਕੀ

ਗੁਰਦਾਸਪੁਰ: ਪਿਛਲੇ ਕੁਝ ਦਿਨਾਂ ਤੋਂ, ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ।

ਜਵਾਬ ਵਿੱਚ, ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਪੁਲਿਸ ਵਿਭਾਗ ਦਾ ਡੌਗ ਸਕੁਐਡ, ਬੰਬ ਨਿਰੋਧਕ ਦਸਤਾ ਅਤੇ ਹੋਰ ਵਿੰਗ ਮੌਕੇ ‘ਤੇ ਪਹੁੰਚੇ ਅਤੇ ਪ੍ਰਬੰਧਕੀ ਕੰਪਲੈਕਸ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਇਹ ਧਮਕੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ੀਸ਼ਖਫ) ਵੱਲੋਂ ਦਿੱਤੀ ਗਈ ਹੈ।

ਇਸ ਧਮਕੀ ਤੋਂ ਬਾਅਦ, ਪੂਰੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਜਨਤਾ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਡੀ.ਸੀ ਦਫ਼ਤਰ ਦੇ ਮੁੱਖ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਿਸ ਅੱਤਵਾਦੀ ਸੰਗਠਨ ਦੇ ਨਾਮ ‘ਤੇ ਇਹ ਈ-ਮੇਲ ਭੇਜੀ ਗਈ ਸੀ, ਉਸ ਦੇ ਸਿੱਧੇ ਸਬੰਧ ੀਸ਼ੀਸ਼ ਨਾਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments