Home ਦੇਸ਼ ਨਵੀਂ ਦਿੱਲੀ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ...

ਨਵੀਂ ਦਿੱਲੀ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਲਾਲ ਕਿਲੇ ‘ਤੇ ਹੋਏ ਕਾਰ ਬਲਾਸਟ ਤੋਂ ਬਾਅਦ ਜਿੱਥੇ ਇੱਕ ਪਾਸੇ ਪੁਲਿਸ ਅਲਰਟ ‘ਤੇ ਹੈ, ਉੱਥੇ ਹੀ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਵਿੱਚ ਅੱਜ ਪੰਜ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਾ ਈ-ਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਸ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਸਥਾਨਕ ਪੁਲਿਸ ਅਤੇ ਬੰਬ ਸਕੁਐਡ, ਡੌਗ ਸਕੁਐਡ ਆਦਿ ਟੀਮਾਂ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ।

ਟੀਮਾਂ ਨੇ ਸਕੂਲ ਦਾ ਕੋਨਾ-ਕੋਨਾ ਛਾਣ ਮਾਰਿਆ ਪਰ ਸਰਚ ਆਪਰੇਸ਼ਨ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਹ ਗੱਲ ਦਿੱਲੀ ਪੁਲਿਸ ਵੱਲੋਂ ਦੱਸੀ ਗਈ। ਦੱਸ ਦਈਏ ਕਿ ਦਿੱਲੀ ਦੇ ਚਾਣਕਿਆਪੁਰੀ ਇਲਾਕੇ ਵਿੱਚ ਸਥਿਤ ਪ੍ਰਾਈਵੇਟ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇੱਕ ਬੰਦੇ ਨੇ ਪੁਲਿਸ ਕੰਟਰੋਲ ਰੂਮ ਨੂੰ ਫੋਨ ਕਰਕੇ ਦੱਸਿਆ ਕਿ ਪ੍ਰਸ਼ਾਂਤ ਵਿਹਾਰ ਅਤੇ ਦਵਾਰਕਾ ਦੇ CRPF ਸਕੂਲ ਵਿੱਚ ਬੰਬ ਹੈ। ਇਸ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ। ਇਸ ਤੋਂ ਬਾਅਦ ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਦਸਤੇ ਨੂੰ ਜਾਂਚ ਲਈ ਭੇਜਿਆ ਗਿਆ, ਪਰ ਬੰਬ ਹੋਣ ਦੀ ਖ਼ਬਰ ਫਰਜ਼ੀ ਨਿਕਲੀ। ਫਿਲਹਾਲ ਦਿੱਲੀ ਪੁਲਿਸ ਵੱਲੋਂ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਈ-ਮੇਲ ਕਿਸ ਨੇ ਭੇਜਿਆ ਸੀ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਦੋ ਸੀ.ਆਰ.ਪੀ.ਐਫ. ਸਕੂਲਾਂ ਅਤੇ ਪਟਿਆਲਾ ਹਾਊਸ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਅਫਰਾ-ਤਫਰੀ ਦਾ ਮਾਹੌਲ ਬਣ ਗਿਆ ਸੀ। ਇਸ ਦੌਰਾਨ ਕੋਰਟ ਕੰਪਲੈਕਸ ਅਤੇ ਸਕੂਲਾਂ ਨੂੰ ਖਾਲੀ ਕਰਵਾ ਕੇ ਅੰਦਰ ਜਾਣ ਵਾਲੇ ਸਾਰੇ ਰਾਹ ਬੰਦ ਕਰ ਦਿੱਤੇ ਗਏ ਸਨ ਅਤੇ ਮੌਕੇ ਦੀ ਜਾਂਚ ਕੀਤੀ ਗਈ ਸੀ। ਹਾਲਾਂਕਿ ਇਸ ਦੌਰਾਨ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਪੁਲਿਸ ਇਸ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version