Homeਸੰਸਾਰਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਪ੍ਰਧਾਨ ਮੰਤਰੀ ਤੇ ਲੇਬਰ ਪਾਰਟੀ...

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਪ੍ਰਧਾਨ ਮੰਤਰੀ ਤੇ ਲੇਬਰ ਪਾਰਟੀ ਦੇ ਨੇਤਾ ਦੋਵੇਂ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਬੀਤੇ ਦਿਨ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਲੇਬਰ ਪਾਰਟੀ ਦੇ ਨੇਤਾ ਦੋਵੇਂ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਪਿਛਲੇ ਕਈ ਹਫ਼ਤਿਆਂ ਤੋਂ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਪਾਰਟੀ ਅੰਦਰ ਗੰਭੀਰ ਸਵਾਲ ਉਠਾਏ ਜਾ ਰਹੇ ਸਨ।

ਸਟਾਰਮਰ ਆਪਣੀ ਪਤਨੀ ਨਾਲ 10 ਡਾਊਨਿੰਗ ਸਟ੍ਰੀਟ ਤੋਂ ਬਾਹਰ ਆਏ, ਜਿੱਥੇ ਸਮਰਥਕਾਂ ਨੇ ਤਾੜੀਆਂ ਅਤੇ ਨਾਅਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੋ ਸਾਲ ਪਹਿਲਾਂ ਪ੍ਰਧਾਨ ਮੰਤਰੀ ਵਜੋਂ ਡਾਊਨਿੰਗ ਸਟਰੀਟ ਪਹੁੰਚਣਾ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਮਾਣ ਵਾਲਾ ਪਲ ਸੀ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਆਉਣ ਦਾ ਉਨ੍ਹਾਂ ਦਾ ਉਦੇਸ਼ ਲੱਖਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਸੀ ਅਤੇ ਉਨ੍ਹਾਂ ਨੇ ਹਮੇਸ਼ਾ ਰਾਸ਼ਟਰੀ ਹਿੱਤਾਂ ਨੂੰ ਪਹਿਲ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments