Home ਪੰਜਾਬ ਅੰਮ੍ਰਿਤਸਰ ਸਰਹੱਦ ’ਤੇ BSF ਨੂੰ ਵੱਡੀ ਕਾਮਯਾਬੀ, ਹੈਰੋਇਨ ਸਮੇਤ ਡਰੋਨ ਬਰਾਮਦ

ਅੰਮ੍ਰਿਤਸਰ ਸਰਹੱਦ ’ਤੇ BSF ਨੂੰ ਵੱਡੀ ਕਾਮਯਾਬੀ, ਹੈਰੋਇਨ ਸਮੇਤ ਡਰੋਨ ਬਰਾਮਦ

0

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਇਲਾਕੇ ਵਿੱਚ BSF ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਹੈਰੋਇਨ ਅਤੇ ਡਰੋਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਕਾਰਵਾਈ ਰਾਜਾਤਾਲ ਇਲਾਕੇ ਵਿੱਚ BOP ਦੇ ਨੇੜੇ ਕੀਤੀ ਗਈ।

ਜਾਣਕਾਰੀ ਮੁਤਾਬਕ 181 ਬਟਾਲੀਅਨ ਦੀ D ਕੰਪਨੀ ਦੇ ਜਵਾਨਾਂ ਨੇ ਸਰਹੱਦੀ ਖੇਤਰ ਵਿੱਚ ਸ਼ੱਕੀ ਪੈਕੇਟ ਬਰਾਮਦ ਕੀਤਾ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਅੰਦਰੋਂ ਕਰੀਬ ਇੱਕ ਕਿਲੋ ਹੈਰੋਇਨ, ਇੱਕ ਛੋਟਾ ਡਰੋਨ ਅਤੇ ਕੁਝ ਪੈਕਿੰਗ ਸਮੱਗਰੀ ਮਿਲੀ।

ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

BSF ਵੱਲੋਂ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। 181 ਬਟਾਲੀਅਨ ਦੀ D ਕੰਪਨੀ ਦੇ ਕੰਪਨੀ ਕਮਾਂਡਰ ਸੁਨੀਲ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਮਾਮਲੇ ਵਿੱਚ NDPS ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਭਾਰਤੀ ਵਾਯੂਯਾਨ ਐਕਟ 2024 ਦੀਆਂ ਧਾਰਾਵਾਂ 25, 26 ਅਤੇ 29 ਵੀ ਲਗਾਈਆਂ ਗਈਆਂ ਹਨ।

ਡਰੋਨ ਰਾਹੀਂ ਸਰਹੱਦ ਪਾਰੋਂ ਖੇਪ ਆਉਣ ਦਾ ਸ਼ੱਕ

ਮੁੱਢਲੀ ਜਾਂਚ ਦੌਰਾਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਡਰੋਨ ਦੀ ਵਰਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕੀਤੀ ਗਈ ਹੋ ਸਕਦੀ ਹੈ। ਹਾਲਾਂਕਿ, ਫਿਲਹਾਲ ਬਰਾਮਦ ਡਰੋਨ ਅਤੇ ਹੈਰੋਇਨ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਨਹੀਂ ਹੋਈ ਹੈ।

ਜਾਂਚ ਏਜੰਸੀਆਂ ਹੁਣ ਬਰਾਮਦਗੀ ਦੇ ਆਧਾਰ ’ਤੇ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਡਰੋਨ ਕਿੱਥੋਂ ਆਇਆ, ਇਸ ਨੂੰ ਕੌਣ ਚਲਾ ਰਿਹਾ ਸੀ ਅਤੇ ਹੈਰੋਇਨ ਦੀ ਖੇਪ ਕਿਸ ਤੱਕ ਪਹੁੰਚਾਈ ਜਾਣੀ ਸੀ।

ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version