HomePunjabBSF ਵੱਲੋਂ 30 ਕਿਲੋ ਹੈਰੋਇਨ ਦੀ ਖੇਪ ਸਮੇਤ ਦੋ ਪਾਕਿਸਤਾਨੀ ਸਮੱਗਲਰ ਗ੍ਰਿਫ਼ਤਾਰ

BSF ਵੱਲੋਂ 30 ਕਿਲੋ ਹੈਰੋਇਨ ਦੀ ਖੇਪ ਸਮੇਤ ਦੋ ਪਾਕਿਸਤਾਨੀ ਸਮੱਗਲਰ ਗ੍ਰਿਫ਼ਤਾਰ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ (Indo-Pak border area) ਦੇ ਬੀ.ਓ.ਪੀ. ਜੋਗਿੰਦਰ ਦੇ ਇਲਾਕੇ ‘ਚ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਅਤੇ ਬੀ.ਐਸ.ਐਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨੀ ਨਸ਼ਾ ਤਸਕਰਾਂ (Pakistani drug smugglers) ਨਾਲ ਮੁਕਾਬਲਾ ਹੋਇਆ। ਗੋਲੀਬਾਰੀ ਦੌਰਾਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਲਿਆਂਦੀ ਗਈ ਕਰੀਬ 30 ਕਿਲੋ ਹੈਰੋਇਨ ਦੀ ਖੇਪ ਸਮੇਤ ਦੋ ਪਾਕਿਸਤਾਨੀ ਸਮੱਗਲਰ ਵੀ ਫੜੇ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਦੇ ਗੋਲੀ ਲੱਗੀ ਹੈ ਅਤੇ ਉਨ੍ਹਾਂ ਕੋਲੋਂ 2 ਮੋਬਾਈਲ ਫ਼ੋਨ ਵੀ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਉਪਰੋਕਤ ਜਾਣਕਾਰੀ ਦਿੱਤੀ ਹੈ।

ਦੱਸਿਆ ਜਾਂਦਾ ਹੈ ਕਿ ਸਤਲੁਜ ਦਰਿਆ ‘ਚ ਆਏ ਹੜ੍ਹਾਂ ਦਾ ਫ਼ਾਇਦਾ ਚੁੱਕਦੇ ਹੋਏ ਪਾਕਿਸਤਾਨੀ ਤਸਕਰ ਭਾਰਤੀ ਸਮੱਗਲਰਾਂ ਨੂੰ ਹੈਰੋਇਨ ਦੀ ਇੱਕ ਵੱਡੀ ਖ਼ੇਪ ਪਹੁੰਚਾਉਣ ਲਈ ਦੇਰ ਰਾਤ ਆਏ ਸਨ ਅਤੇ ਕਾਫੀ ਸਮੇਂ ਤੋਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੇ ਏ. ਆਈ. ਜੀ., ਸਰਦਾਰ ਲਖਬੀਰ ਸਿੰਘ, ਅਤੇ ਬੀ. ਐੱਸ. ਐੱਫ. ਨੂੰ ਇਸ ਗੱਲ ਦੀ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰ ਫਿਰੋਜ਼ਪੁਰ ਬਾਰਡਰ ਰਾਹੀਂ ਹੈਰੋਇਨ ਦੀ ਵੱਡੀ ਖ਼ੇਪ ਭਾਰਤੀ ਸਮੱਗਲਰਾਂ ਨੂੰ ਪਹੁੰਚਾਉਣ ਲਈ ਵੱਡੀ ਕੋਸ਼ਿਸ਼ ਕਰ ਰਹੇ ਹਨ।

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੇ ਏ. ਆਈ. ਜੀ. ਸਰਦਾਰ ਲਖਬੀਰ ਸਿੰਘ ਅਤੇ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਇਸ ਸੂਚਨਾ ਦੇ ਆਧਾਰ ‘ਤੇ ਚੌਕਸੀ ਵਧਾਈ ਹੋਈ ਸੀ ਅਤੇ ਇਹ ਜੁਆਇੰਟ ਇਸ ਖ਼ੇਪ ਦੇ ਆਉਣ ਦੀ ਉਡੀਕ ਕਰ ਰਹੀ ਸੀ ਅਤੇ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਪਾਕਿਸਤਾਨੀ ਸਮੱਗਲਰ ਅੱਜ ਦੇਰ ਰਾਤ ਹੈਰੋਇਨ ਦੀ ਵੱਡੀ ਖ਼ੇਪ ਭਾਰਤੀ ਤਸਕਰਾਂ ਨੂੰ ਦੇਣ ਲਈ  ਆ ਰਹੇ ਹਨ ਤਾਂ ਜੁਆਇਟ ਟੀਮ ਨੇ ਉਨ੍ਹਾਂ ਨੂੰ ਲਲਕਾਰਿਆ ਅਤੇ ਜਦੋਂ ਉਨ੍ਹਾਂ ਨੇ ਸਾਂਝੀ ਟੀਮ ‘ਤੇ ਫਾਇਰਿੰਗ ਕੀਤੀ ਤਾਂ ਕਾਊਂਟਰ ਇੰਟੈਲੀਜੈਂਸ ਅਤੇ ਬੀ. ਐੱਸ. ਐੱਫ. ਨੇ ਜਵਾਬੀ ਫਾਇਰਿੰਗ ਕੀਤੀ। ਜਿਸ ਦੌਰਾਨ ਇੱਕ ਪਾਕਿਸਤਾਨੀ ਤਸਕਰ ਜ਼ਖਮੀ ਹੋ ਗਿਆ। ਦੱਸਣਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਨੇ ਏ. ਆਈ. ਜੀ. ਲਖਬੀਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਕੁੱਝ ਦਿਨਾਂ ‘ਚ ਪਾਕਿਸਤਾਨ ਤੋਂ ਲਿਆਂਦੀ ਗਈ ਇੱਕ ਕੁਇੰਟਲ ਤੋਂ ਵੱਧ ਹੈਰੋਇਨ ਦੀ ਖੇਪ ਫ਼ੜ੍ਹਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਅਰਬਾਂ ਰੁਪਏ ਦੱਸੀ ਜਾਂਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments