ਫਿਰੋਜ਼ਪੁਰ: ਸਤਲੁਜ ਦਰਿਆ ਵਿੱਚ ਤੈਰ ਕੇ ਪਾਕਿਸਤਾਨ ਵੱਲ ਜਾ ਰਹੇ ਇੱਕ ਵਿਅਕਤੀ ਨੂੰ ਬੀ.ਐਸ.ਐਫ. ਨੇ ਗ੍ਰਿਫ਼ਤਾਰ ਕੀਤਾ ਹੈ। ਉਸ ਵਿਰੁੱਧ ਥਾਣਾ ਸਦਰ ਫਿਰੋਜ਼ਪੁਰ ਵਿੱਚ ਭਾਰਤੀ ਪਾਸਪੋਰਟ ਐਕਟ 1920 ਅਤੇ ਵਿਦੇਸ਼ੀ ਐਕਟ 1946 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ. 99 ਬਟਾਲੀਅਨ ਦੇ ਅਧਿਕਾਰੀ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਬੀ.ਐਸ.ਐਫ. ਦੇ ਬੀ.ਓ.ਪੀ. ਪਛੜੀਆਂ ਦੇ ਖੇਤਰ ਵਿੱਚ ਲੱਡੂ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਹਾਜਰਾ ਸਤਲੁਜ ਦਰਿਆ ਵਿੱਚ ਤੈਰ ਕੇ ਪਾਕਿਸਤਾਨ ਵਿੱਚ ਦਾਖਲ ਹੋਣ ਜਾ ਰਿਹਾ ਸੀ, ਜਦੋਂ ਬੀ.ਐਸ.ਐਫ. ਦੇ ਜਵਾਨਾਂ ਨੇ ਉਸਨੂੰ ਦੇਖਿਆ ਤਾਂ ਉਸਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਦਰਿਆ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।











